10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪ੍ਰਿਅੰਕ ਕਾਨੂੰਗੋ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦਿੱਲੀ ਦੇ ਮੈਂਬਰ ਪ੍ਰਿਅੰਕ ਕਾਨੂੰਗੋ ਅੱਜ ਇਤਿਹਾਸਕ ਤੇ ਪਵਿੱਤਰ ਧਰਤੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਸਥਾਨ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦਿੱਲੀ ਦੇ ਮੈਂਬਰ ਪ੍ਰਿਅੰਕ ਕਾਨੂੰਗੋ ਅੱਜ ਇਤਿਹਾਸਕ ਤੇ ਪਵਿੱਤਰ ਧਰਤੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਸਥਾਨ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਨਾ ਸਰੋਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਹਜ਼ੂਰੀ ਵਿਚ ਆ ਕੇ ਆਤਮਿਕ ਸਕੂਨ ਅਤੇ ਮਨ ਦੀ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ। ਇਸ ਮੌਕੇ ਹਾਜ਼ਰ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਿੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆ ਅਤੇ ਨਰਿੰਦਰ ਪਾਲ ਸਿੰਘ ਸਮੇਤ ਹੋਰ ਸੰਗਤਾਂ ਦੀ ਹਾਜ਼ਰੀ ਵਿਚ ਆਪ ਜੀ ਨੂੰ ਗ੍ਰੰਥੀ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਇੰਦਰਜੀਤ ਸਿਘ ਖਾਲਸਾ ਦੀਆਂ ਬਾਬਾ ਫ਼ਰੀਦ ਅਤੇ ਫ਼ਰੀਦਕੋਟ ’ਤੇ ਲਿਖਤ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਬਾਬਾ ਪਿੰਗਲਾ ਯੁਵਕ ਸੇਵਾਵਾਂ ਕਲੱਬ ਜੈਤੋ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।