ਬੀਬਾ ਹਰਸਿਮਰਤ ਕੌਰ ਬਾਦਲ ਦੀ ਜੈਤੋ ਫ਼ੇਰੀ ਅੱਜ
ਜੈਤੋ, 9 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਬੀਬਾ ਹਰਸਿਮਰਤ ਕੌਰ ਬਾਦਲ 10 ਅਕਤੂਬਰ ਨੂੰ ਜੈਤੋ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਵਿਧਾਨ ਸਭਾ ਜੈਤੋ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਬੀਬਾ ਬਾਦਲ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ।
>?
10-10-2026