11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਕਾਂ ਦੀ ਆਵਾਜ਼ ਨੂੰ ਸੁਣਨਾ ਸਮਝਣਾ ਤੇ ਹੱਕਾਂ ਲਈ ਖੜ੍ਹੇ ਹੋਣਾ ਹੀ ਸੱਚੀ ਸੇਵਾ : ਪਿ੍ਆਂਕ ਕਾਨੂੰਨਗੋ

ਸਾਦਿਕ, 9 ਅਕਤੂਬਰ (ਆਰ. ਐਸ.

ਅਜੀਤ ਡੈਸਕ 10-10-2026
ਸਾਦਿਕ, 9 ਅਕਤੂਬਰ (ਆਰ.ਐਸ.ਧੁੰਨਾ)-ਨੌਜਵਾਨ ਪੀੜ੍ਹੀ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਜੋ ਨੌਜਵਾਨ ਨਸ਼ੇ ਤੋਂ ਬਚਣਾ ਚਾਹੁੰਦੇ ਹਨ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪਿ੍ਆਂਕ ਕਾਨੂਨਗੋ ਮੈਂਬਰ ਨੈਸ਼ਨਲ ਹਿਉਮਨ ਰਾਈਟਸ ਕਮਿਸ਼ਨ ਭਾਰਤ ਸਰਕਾਰ ਅਤੇ ਸਾਬਕਾ ਚੇਅਰਮੈਨ ਨੈਸ਼ਨਲ ਕਮਿਸ਼ਨ ਫ਼ਾਰ ਪ੍ਰੋਟੇਕਸ਼ਨ ਆਫ਼ ਚਾਈਲਡ ਰਾਈਟਸ ਭਾਰਤ ਸਰਕਾਰ ਨੇ ਬਾਵਰੀਆ ਸਿੱਖਾਂ ਦੀ ਧਰਮਸ਼ਾਲਾ ਸਾਦਿਕ ਵਿਖੇ ਬੀਜੇਪੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਵਿਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਵਿਚ ਸ਼ਾਮਿਲ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਅਵਾਜ਼ ਨੂੰ ਸੁਣਨਾ, ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣਾ ਹੀ ਸੱਚੀ ਸੇਵਾ ਹੈ। ਇਸ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਪਾਵਰਕਾਮ, ਪੰਚਾਇਤੀ ਰਾਜ, ਵਾਟਰ ਸਪਲਾਈ, ਪੁਲਿਸ ਪ੍ਰਸ਼ਾਸਨ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ। ਜ਼ਿਆਦਾਤਰ ਲੋਕਾਂ ਨੇ ਬਿਜਲੀ ਅਤੇ ਪਾਣੀ ਸੰਬੰਧੀ ਆਪਣੀਆਂ ਮੁਸ਼ਕਿਲਾਂ ਦੱਸੀਆਂ ਜਿਨ੍ਹਾਂ ਨੂੰ ਪਿ੍ਰੰਆਂਕ ਕਾਨੂਨਗੋ ਮੈਂਬਰ ਨੈਸ਼ਨਲ ਹਿਉਮਨ ਰਾਈਟਸ ਨੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੀਜੇਪੀ ਦੇ ਸੀਨੀਅਰ ਆਗੂ ਬਲਕਰਨ ਸਿੰਘ ਸਾਦਿਕ, ਡਾ. ਦੀਸ਼ਾ ਸਿੰਘ ਸਰਪੰਚ ਸਾਦਿਕ, ਤਿੰਦਰ ਸਿੰਘ ਆਰੇਵਾਲਾ, ਹਰਚਰਨ ਸਿੰਘ ਸੰਧੂ ਅਰਾਈਆਂਵਾਲਾ, ਨਸੀਬ ਸੇਠੀ, ਪੰਚ ਅੰਗਰੇਜ ਸਿੰਘ ਸੰਧੂ, ਪੰਚ ਸੁਖਮੰਦਰ ਸਿੰਘ ਮੌੜ, ਪੰਚ ਜਸਵਿੰਦਰ ਕੌਰ, ਸੁਖਚੈਨ ਸਿੰਘ, ਜਸਕਰਨ ਸਿੰਘ, ਬਲਦੇਵ ਸਿੰਘ ਕਾਨਿਆਂਵਾਲੀ ਖੁਰਦ, ਗੁਰਪਾਲ ਸਿੰਘ ਚੰਨੀਆਂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੌਲਤ ਸਿੰਘ ਯਾਦਗਾਰੀ ਕਵੀ ਦਰਬਾਰ ਭਲਕੇ ਅਗਲੀ ਖ਼ਬਰ ਵਿਦਿਆਰਥਣ ਵਲੋਂ ਖੁਦਕੁਸ਼ੀ ਮਾਮਲੇ ’ਚ ਪੀ. ਐਸ. ਯੂ. ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।