11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਦੇਸ਼ ਦਾ ਸਭ ਤੋਂ ਵੱਧ ਨਸ਼ਾ ਵਿਕਣ ਵਾਲਾ ਸੂਬਾ ਬਣਿਆ: ਹਰਸਿਮਰਤ ਕੌਰ ਬਾਦਲ ‘ ਮਾਵਾਂ ਧੀਆਂ ਦੀ ਲਲਕਾਰ , ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ’ ਤਹਿਤ ਰੈਲੀ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇਸ਼ ਦਾ ਸਭ ਤੋਂ ਵੱਧ ਨਸ਼ੇ ਵਿਕਣ ਵਾਲਾ ਸੂਬਾ ਬਣ ਗਿਆ ਹੈ। ਇੱਥੇ ਪਿੰਡ- ਪਿੰਡ ਨਸ਼ੇ ਦੀ ਵਿਕਰੀ ਜ਼ੋਰਾਂ ’ਤੇ ਹੈ ਤੇ ਇਹ ਸਭ ਮੌਜੂਦਾ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਨੱਕ ਹੇਠ ਹੋ ਰਿਹਾ ਹੈ।

ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇਸ਼ ਦਾ ਸਭ ਤੋਂ ਵੱਧ ਨਸ਼ੇ ਵਿਕਣ ਵਾਲਾ ਸੂਬਾ ਬਣ ਗਿਆ ਹੈ। ਇੱਥੇ ਪਿੰਡ- ਪਿੰਡ ਨਸ਼ੇ ਦੀ ਵਿਕਰੀ ਜ਼ੋਰਾਂ ’ਤੇ ਹੈ ਤੇ ਇਹ ਸਭ ਮੌਜੂਦਾ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਨੱਕ ਹੇਠ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਕੀਤੀ ਗਈ ਇਕ ਵਿਸ਼ਾਲ ਰੈਲੀ ਵਿਚ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਆਈਆਂ ਵੱਡੀ ਗਿਣਤੀ ’ਚ ਮਹਿਲਾਵਾਂ ਨੇ ਹਿੱਸਾ ਲਿਆ। ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਸ਼ੁਰੂ ਕੀਤੀ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਅੱਜ ਸਾਂਸਦ ਹਰਸਿਮਰਤ ਕੌਰ ਬਾਦਲ ਫ਼ਰੀਦਕੋਟ ਪੁੱਜੇ। ਉਨ੍ਹਾਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਅੰਦਰ ਫ਼ੈਲੇ ਨਸ਼ੇ ਦੇ ਕਾਰੋਬਾਰ ਕਾਰਨ ਨਸ਼ੇ ਦੀ ਦਲਦਲ ’ਚ ਗਰਕ ਰਹੀ ਨੌਜਵਾਨੀ ਲਈ ਜ਼ਿੰਮੇਦਾਰ ਮੌਜ਼ੂਦਾ ਆਪ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ’ਚ ਗੁਟਕਾ ਸਾਹਿਬ ਫ਼ੜ ਕੇ ਪੰਜਾਬ ’ਚੋਂ ਚਾਰ ਮਹੀਨਿਆਂ ’ਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਦੀ ਪੰਜ ਸਾਲ ਦੀ ਸੱਤਾ ਦੇ ਵਿਚ ਨਸ਼ੇ ਦੇ ਕਾਰੋਬਾਰ ਨੂੰ ਵੱਧਦੇ ਹੋਏ ਲੋਕਾਂ ਨੇ ਦੇਖਿਆ ਅਤੇ ਉਸ ਤੋਂ ਬਾਅਦ ਪੰਥ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਾਵੇਂ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਾਅਵੇ ਕੀਤੇ ਪਰ ਅਸਲ ਸੱਚਾਈ ਇਹ ਹੈ ਕਿ ਪੰਜਾਬ ਵਿਚ ਨਸ਼ਾ ਹੁਣ ਘਰ- ਘਰ ਵਿਚ ਆਮ ਹੋ ਚੁੱਕਾ ਹੈ ਤੇ ਇਸ ਦੀ ਖੁੱਲੇ ਤੌਰ ’ਤੇ ਵਿਕਰੀ ਗਲੀ ਮੁਹੱਲਿਆਂ ਵਿਚ ਹੋ ਰਹੀ ਹੈ ਜਿਸ ਨੂੰ ਰੋਕਣ ਵਿਚ ਪੰਜਾਬ ਸਰਕਾਰ ਨਕਾਮ ਰਹੀ। ਦੂਜੇ ਪਾਸੇ ਵੱਡੇ ਮਗਰਮੱਛਾਂ ’ਤੇ ਨਕੇਲ ਕੱਸਣ ਦਾ ਦਾਅਵਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਹਾਲੇ ਤੱਕ ਕੋਈ ਵੱਡੀ ਕਾਰਵਾਈ ਨਹੀਂ ਕਰ ਸਕੇ ਉਲਟਾ ਨਸ਼ਾ ਕਰਨ ਵਾਲਿਆਂ ਦੇ ਖਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਇਸ ਮੁਹਿੰਮ ਦੇ ਤਹਿਤ ਇਕ ਸੰਕਲਪ ਪੱਤਰ ਸਾਈਨ ਕਰਵਾ ਰਹੇ ਹਾਂ ਜਿਸ ਵਿਚ ਹਰ ਗਲੀ ਮੁਹੱਲੇ ਵਿਚ ਛੋਟੀਆਂ ਛੋਟੀਆਂ ਕਮੇਟੀਆਂ ਬਣਾ ਕੇ ਅਤੇ ਇਕ ਮੋਬਾਈਲ ਨੰਬਰ ਸਰਕੁਲੇਟ ਕਰਕੇ ਨਸ਼ਿਆਂ ਦੇ ਧੰਦੇ ਕਰ ਰਹੇ ਨਸ਼ਾ ਤਸਕਰਾਂ ਦੇ ਖਿਲਾਫ਼ ਜਾਣਕਾਰੀ ਇਕੱਤਰ ਕਰ ਉਨ੍ਹਾਂ ਖਿਲਾਫ਼ ਕਾਰਵਾਈ ਕਰਾਂਗੇ ਜਿਸ ਵਿਚ ਸਾਡੇ ਪੰਜਾਬ ਦੀਆਂ ਮਹਿਲਾਵਾਂ ਭਾਵੇਂ ਉਹ ਕਿਸੇ ਵੀ ਪਾਰਟੀ ਦੀਆਂ ਹੋਣ ਜਾਂ ਕਿਸੇ ਵੀ ਧਰਮ ਨਾਲ ਸੰਬੰਧਿਤ ਹੋਣ ਹਿੱਸਾ ਲੈਣਗੀਆਂ ਅਤੇ ਪੰਜਾਬ ਵਿਚ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨੇ ਕਸਦੇ ਹੋਏ ਕਿਹਾ ਕਿ ਅੱਜ ਜਿਨ੍ਹਾਂ ਨਸ਼ਾ ਪੰਜਾਬ ਵਿਚ ਵਿਕ ਰਿਹਾ ਹੈ ਕਿਸੇ ਵੀ ਹੋਰ ਸੂਬੇ ਵਿਚ ਇਨਾਂ ਨਸ਼ਾ ਨਹੀਂ ਵਿਕਦਾ। ਇਕੱਠ ਨੂੰ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ, ਸੁਖਜੀਵ ਕੌਰ ਰੋਮਾਣਾ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵੱਡਾ ਕਾਫ਼ਲੇ ਵਿਚ ਉਨ੍ਹਾਂ ਦਾ ਸਵਾਗਤ ਕਰਕੇ ਰੈਲੀ ਵਾਲੀ ਜਗ੍ਹਾ ’ਤੇ ਵਰਕਰ ਲੈ ਕੇ ਆਏ। ਰੈਲੀ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਕਰਮਜੀਤ ਸਿੰਘ ਸਿਮਰੇਵਾਲਾ, ਹਰਪ੍ਰੀਤ ਸਿੰਘ ਸੰਧੂ, ਬੀਕਾ ਰੋਮਾਣਾ, ਕਰਨਬੀਰ ਸਿੰਘ ਸੰਧੂ, ਸਰਬਜੋਤ ਸਿੰਘ ਸਾਹਨੀ, ਗੁਰਕੰਵਲਜੀਤ ਸਿੰਘ ਸੰਧੂ, ਅਮਨ ਵੜਿੰਗ, ਪ੍ਰਤਾਪ ਸਿੰਘ ਨੰਗਲ, ਸੁਖਵਿੰਦਰ ਸਿੰਘ ਕੋਟਸੁਖੀਆ, ਮੈਂਗਲ ਸਿੰਘ ਢਿਲਵਾਂ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ, ਸੁਰਜੀਤ ਸਿੰਘ ਸ਼ਤਾਬ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਾਂ ਵਾਲਾ ਟਰਾਲਾ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਡਾ. ਸੁਚਿੱਤਰਾ ਸਿੰਘ ਵਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।