10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਾਂਗਰਸ ਪਾਰਟੀ ਵਲੋਂ ਭਾਰਤੀ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਰੀਦਕੋਟ, 9 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚਰਨਜੀਤ ਸ਼ਰਮਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਤੋਂ ਭਾਈ ਘਨੱਈਆ ਚੌਂਕ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਿਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਅਤੇ ਵੋਟ ਚੋਰੀ ਕਰਕੇ ਸੱਤਾ ਹਾਸਿਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੀ ਹੈ।

ਮੁੱਖ ਮਹਿਮਾਨ ਪ੍ਰੋ. ਬਲਜਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਗਿੰਦਰ ਕੌਰ ਬਰਾੜ ਤੇ ਹੋਰ। (ਸੱਜੇ) ਸਮਾਗਮ ਵਿਚ ਹਾਜ਼ਰ ਇਲਾਕਾ ਵਾਸੀ। ਅਜੀਤ ਤਸਵੀਰ 10-10-2026
ਫ਼ਰੀਦਕੋਟ, 9 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚਰਨਜੀਤ ਸ਼ਰਮਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਤੋਂ ਭਾਈ ਘਨੱਈਆ ਚੌਂਕ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਿਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਅਤੇ ਵੋਟ ਚੋਰੀ ਕਰਕੇ ਸੱਤਾ ਹਾਸਿਲ ਕਰਨ ਵਿਚ ਆਪਣਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ ਆਈ ਆਰ ਤਹਿਤ ਲੋਕਾਂ ਦਾ ਵੋਟ ਪਾਉਣ ਦਾ ਸੰਵਿਧਾਨਕ ਹੱਕ ਖੋਹਿਆ ਜਾ ਰਿਹਾ ਹੈ, ਉਸ ਨੂੰ ਬਹਾਲ ਕੀਤਾ ਜਾਵੇ ਅਤੇ ਚੋਣ ਕਮਿਸ਼ਨਰ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਜੀਤ ਸਿੰਘ ਗੋਰਾ, ਗਿੰਦਰਜੀਤ ਸਿੰਘ ਸੇਖੋਂ, ਬੀਰਇੰਦਰ ਸਿੰਘ ਗਿੱਲ, ਡਬਲਜੀਤ ਸਿੰਘ ਧੌਂਸੀ, ਅਮਰਜੀਤ ਸਿੰਘ ਜੱਜ, ਰਘਬੀਰ ਸਿੰਘ, ਗੁਰਭਜਨ ਸਿੰਘ ਸੰਧੂ, ਰਾਜੂ ਗਿੱਲ, ਗੁਰਬਿੰਦਰ ਸਿੰਘ ਟਹਿਣਾ, ਐਡਵੋਕੇਟ ਹਰਜੀਤ ਸਿੰਘ ਬਰਾੜ, ਪ੍ਰੀਤਪਾਲ ਸਿੰਘ ਭੰਡਾਰੀ, ਜਗਵਿੰਦਰ ਸਿੰਘ ਜੁਗਨੂੰ ਐਮ.ਸੀ, ਡਾ. ਕਸ਼ਮੀਰ ਸਿੰਘ, ਜਗਦੀਪ ਸਿੰਘ ਢਿੱਲੋਂ, ਤੇਜਿੰਦਰ ਸਿੰਘ, ਅਤਰ ਸਿੰਘ ਕਾਲਾ, ਜਗਦੀਸ ਲਾਲ, ਚੇਅਰਮੈਨ ਬਲਦੇਵ ਸਿੰਘ, ਅਮਰੀਕ ਸਿੰਘ, ਬੋਹੜ ਸਿੰਘ ਘਾਰੂ, ਰਮੇਸ਼ ਸਿੰਘ, ਤੇਜ ਸਿੰਘ ਢਿੱਲੋਂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਬਾਰੇ ਮੁੱਖ ਮੰਤਰੀ ਪੰਜਾਬ ਗੁੰਮਰਾਹ ਕਰ ਰਹੇ : ਬੀਬਾ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਕੀਰਤੀ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।