10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਬੱਚਿਆਂ ਨੂੰ ਜਪੁ ਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੀ ਤਿਆਰੀ ਲਈ ਪ੍ਰੇਰਿਆ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਕੇ ਕਲਾਂ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਸੰਸਥਾ ਦੇ ਮੁਖੀ ਡਾ.

ਅਜੀਤ ਡੈਸਕ 10-10-2026
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਕੇ ਕਲਾਂ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਕਿਹਾ ਕਿ ਜਪੁਜੀ ਸਾਹਿਬ ਗੁਰਬਾਣੀ ਦਾ ਮਹੱਤਵਪੂਰਨ ਹਿੱਸਾ ਹੈ, ਬੱਚਿਆਂ ਨੂੰ ਇਸ ਦਾ ਸ਼ੁੱਧ ਉਚਾਰਨ ਕਰਨ ਦੇ ਨਾਲ ਨਾਲ ਬਾਣੀ ਨਾਲ ਜੁੜਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਕੂਲੀ ਉਮਰ ਵਿਚ ਬੱਚੇ ਚੰਗੇ ਸੰਸਕਾਰ ਅਤੇ ਚੰਗੀਆਂ ਆਦਤਾਂ ਗ੍ਰਹਿਣ ਕਰ ਸਕਦੇ ਹਨ। ਇਸ ਉਮਰ ਵਿੱਚ ਬੱਚਿਆਂ ਨੂੰ ਗੁਰਬਾਣੀ ਨਾਲ ਜੋੜ ਕੇ ਉਨ੍ਹਾਂ ਵਿਚ ਚੰਗੇ ਵਿਚਾਰ, ਸੇਵਾ ਭਾਵਨਾ ਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਲਈ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੀ ਤਿਆਰੀ ਸਬੰਧੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਬੱਚਿਆਂ ਮਾਪਿਆਂ ਤੇ ਅਧਿਆਪਕਾਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰੀ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ 64 ਵੱਖ-ਵੱਖ ਪਿੰਡਾਂ ਦੇ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ 1 ਲੱਖ 25 ਹਜ਼ਾਰ ਰੁਪਏ, ਦੂਜਾ ਨਾਮ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ 75 ਹਜਾਰ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡੀ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਪਿੰਡ ਉਦੇਕਰਨ ਵਿਖੇ ਵੀ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਕੀਤੀ ਗਈ। ਸੰਸਥਾ ਦੇ ਉਪਰਾਲੇ ਦੀ ਸਟਾਫ਼ ਮੈਂਬਰਾਂ ਵਲੋਂ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇਵਾਲਾ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਅਗਲੀ ਖ਼ਬਰ ਵਾਰਡ ਨੰਬਰ 5 ਦੇ ਇਲਾਕਿਆਂ ’ਚ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।