ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ ਵਿਦਿਆਰਥਣ ਜਸ਼ਨਪ੍ਰੀਤ ਕੌਰ ਦੀ 51 ਹਜ਼ਾਰ ਰੁਪਏ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ। ਸ: ਸੰਧਵਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ।
ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ 51 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਸੌਂਪਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ
18-10-2026