ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਦੋਦਾ, 17 ਅਕਤੂਬਰ (ਰਵੀਪਾਲ)-ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੋਦਾ ਵਲੋਂ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਕੰਮ ਦਿੱਤੇ ਜਾਣ ਦੇ ਰੋਸ ਵਜੋਂ ਆਜ਼ਾਦ ਆਗੂ ਚਰਨਜੀਤ ਸਿੰਘ ਦੀ ਅਗਵਾਈ ’ਚ ਪਿੰਡ ਦੋਦਾ ਵਿਖੇ ਇਕੱਤਰ ਮਨਰੇਗਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਮਜ਼ਦੂੁਰਾਂ ਨੂੰ ਖ਼ੱਜਲ-ਖ਼ੁਆਰ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
18-10-2026