18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਾਮਲੀਲ੍ਹਾ ਦੀ ਛੇਵੀਂ ਰਾਤ ਕਲਾਕਾਰਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਛੇਵੀਂ ਰਾਤ ਦੌਰਾਨ ਕਲਾਕਾਰਾਂ ਨੇ ਵੱਖ-ਵੱਖ ਦ੍ਰਿਸ਼ਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਪੰਚਵਟੀ ਵਿਚ ਸ਼ੂਰਪਣਖਾ ਵਲੋਂ ਸ੍ਰੀ ਰਾਮ ਤੇ ਲਕਸ਼ਮਣ ਨੂੰ ਰਿਝਾਉਣ ਅਤੇ ਲਕਸ਼ਮਣ ਵਲੋਂ ਸ਼ਰੂਪਣਖਾ ਦੀ ਨੱਕ ਵੱਢਣ ਦੇ ਦ੍ਰਿਸ਼ ਨੇ ਦਰਸ਼ਕਾਂ ਨੂੰ ਬੰਨ੍ਹੀ ਰੱਖਿਆ।

ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਛੇਵੀਂ ਰਾਤ ਦੌਰਾਨ ਕਲਾਕਾਰਾਂ ਨੇ ਵੱਖ-ਵੱਖ ਦ੍ਰਿਸ਼ਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਪੰਚਵਟੀ ਵਿਚ ਸ਼ੂਰਪਣਖਾ ਵਲੋਂ ਸ੍ਰੀ ਰਾਮ ਤੇ ਲਕਸ਼ਮਣ ਨੂੰ ਰਿਝਾਉਣ ਅਤੇ ਲਕਸ਼ਮਣ ਵਲੋਂ ਸ਼ਰੂਪਣਖਾ ਦੀ ਨੱਕ ਵੱਢਣ ਦੇ ਦ੍ਰਿਸ਼ ਨੇ ਦਰਸ਼ਕਾਂ ਨੂੰ ਬੰਨ੍ਹੀ ਰੱਖਿਆ। ਜਲੰਧਰ ਦੇ ਸ੍ਰੀ ਸ਼ਿਵ ਤਾਂਡਵ ਕਲਾ ਮੰਚ ਦੇ ਕਲਾਕਾਰਾਂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਸੀਤਾ ਹਰਨ ਦੇ ਦ੍ਰਿਸ਼ ਨਾਲ ਛੇਵੀਂ ਰਾਤ ਦੀ ਰਾਮਲੀਲ੍ਹਾ ਦੀ ਸਮਾਪਤੀ ਹੋਈ। ਰਾਮਲੀਲ੍ਹਾ ਦੀ ਛੇਵੀਂ ਰਾਤ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਮੁੱਖ ਮਹਿਮਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਕੌਰ ਸੀਮਰ, ਏ.ਡੀ.ਜੇ. ਅਵਤਾਰ ਬਾਦਰਾ, ਏ.ਡੀ.ਜੇ. ਰਮਨ ਸ਼ਰਮਾ, ਏ.ਡੀ.ਜੇ. ਮੈਡਮ ਗਿਰੀਸ਼, ਏ.ਸੀ.ਜੇ.ਐਮ. ਨੀਰਜ ਸਿੰਗਲਾ, ਸੀ.ਜੇ.ਐਮ. ਰੂਪਾ ਧਾਲੀਵਾਲ, ਜੇ.ਐਮ.ਆਈ.ਸੀ. ਰਾਜਵੀਰ ਕੌਰ, ਜੇ.ਐਮ.ਆਈ.ਸੀ. ਜਸਕਰਨ ਸੌਂਦ, ਐਸ.ਡੀ.ਜੇ.ਐਮ. ਤਰੁਣਜੀਤ, ਜੇ.ਐਮ.ਆਈ.ਸੀ. ਅਸ਼ਮਿਤਾ ਰੋਮਾਣਾ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਕੌਰ ਵੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਯੋਗਿਤਾ ਗੁੰਬਰ ਨੇ ਸੰਮਤੀ ਦੇ ਅਹੁਦੇਦਾਰਾਂ ਨਾਲ ਮਿਲ ਕੇ ਨਿਭਾਈ। ਰਾਮਲੀਲ੍ਹਾ ਦੌਰਾਨ ਮੰਚ ਸੰਚਾਲਨ ਮਾਸਟਰ ਜਸਪਾਲ ਸਿੰਘ ਨੇ ਕੀਤਾ। ਇਸ ਮੌਕੇ ਵਿੱਕੀ ਗੁੰਬਰ, ਅੰਕੁਸ਼ ਗੁੰਬਰ, ਸੰਮਤੀ ਦੇ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ, ਸੰਜੀਵ ਗਾਵੜੀ, ਐਡਵੋਕੇਟ ਸੰਜੀਵ ਗੁਪਤਾ, ਸੁਰਿੰਦਰ ਧਵਨ, ਰਾਜੇਸ਼ ਕੁਮਾਰ ਕੁੱਕੂ, ਸ਼ੁਭਮ ਖੇੜਾ, ਅੰਮ੍ਰਿਤ ਲਾਲ ਖੁਰਾਣਾ, ਅਸ਼ਵਨੀ ਆਰੀਆ, ਤੇਜਿੰਦਰ ਸਿੰਘ ਬੱਬੂ ਬਾਂਸਲ, ਰਾਕੇਸ਼ ਵਾਟਸ, ਨੀਟੂ ਦੂਮੜਾ, ਰਾਜੇਸ਼ ਬਾਂਸਲ ਡੀ.ਕੇ. ਜਿਊਲਰਜ਼, ਰਾਜੀਵ ਆਹੂਜਾ, ਮਨੋਹਰ ਸਿੰਘ ਅਤੇ ਰਾਜ ਖੁਰਾਣਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਸੰਮਤੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ 20 ਅਕਤੂਬਰ ਨੂੰ ਸਰਕਾਰੀ ਕਾਲਜ ਵਿਖੇ ਦੁਸਹਿਰੇ ਦਾ ਤਿਉਹਾਰ ਵੀ ਧੂਮਧਾਮ ਨਾਲ ਮਨਾਇਆ ਜਾਵੇਗਾ।
ਪਿਛਲੀ ਖ਼ਬਰ ਐਸ.ਡੀ. ਸਕੂਲ ਦੇ ਵਿਦਿਆਰਥੀਆਂ ਦੀ ਨੈਸ਼ਨਲ ਸਾਇੰਸ ਕਾਂਗਰਸ ’ਚ ਸੂਬਾ ਪੱਧਰ ’ਤੇ ਚੋਣ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 26,816 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।