18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੁਇਜ਼ ਮੁਕਾਬਲੇ ’ਚ ਦਸਮੇਸ਼ ਗਰਲਜ਼ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਕਿੱਲਿਆਂਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਵਿਚ ਦੋ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਭਾਸ਼ਾ ਵਿਭਾਗ ਪੰਜਾਬ ਵਲੋਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਸੰਗਮਪ੍ਰੀਤ ਕੌਰ ਨੇ ਮਿਡਲ ਵਰਗ ਵਿਚ ਪਹਿਲਾ ਅਤੇ ਗਿਆਰ੍ਹਵੀਂ ਜਮਾਤ ਦੀ ਨੂਰਵੀਰ ਕੌਰ ਨੇ ਸੈਕੰਡਰੀ ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 18-10-2026
ਮੰਡੀ ਕਿੱਲਿਆਂਵਾਲੀ, 17 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਵਿਚ ਦੋ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਭਾਸ਼ਾ ਵਿਭਾਗ ਪੰਜਾਬ ਵਲੋਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਸੰਗਮਪ੍ਰੀਤ ਕੌਰ ਨੇ ਮਿਡਲ ਵਰਗ ਵਿਚ ਪਹਿਲਾ ਅਤੇ ਗਿਆਰ੍ਹਵੀਂ ਜਮਾਤ ਦੀ ਨੂਰਵੀਰ ਕੌਰ ਨੇ ਸੈਕੰਡਰੀ ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ। ਇਹ ਮੁਕਾਬਲੇ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਬਲਜਿੰਦਰ ਸਿੰਘ ਜੌੜਕੀਆਂ ਦੀ ਦੇਖ-ਰੇਖ ਹੇਠ ਹੋਏ ਕਰਵਾਏ ਗਏ। ਪ੍ਰਿੰਸੀਪਲ ਹਰਸਿਮਰਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਵਿਦਿਆਰਥਣਾਂ ਦੀ ਤਿਆਰੀ ਵਿਚ ਅਧਿਆਪਕਾਂ ਸਤਿੰਦਰ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ, ਰਮਨਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਨੇ ਯੋਗਦਾਨ ਪਾਇਆ। ਜੇਤੂਆਂ ਨੂੰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਤਰਲੋਕ ਬੰਧੂ ਨੇ ਇਨਾਮ ਵੰਡੇ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਪਾਰਟੀ ਮੇਕਅੱਪ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਐਸ.ਡੀ. ਸਕੂਲ ਦੇ ਵਿਦਿਆਰਥੀਆਂ ਦੀ ਨੈਸ਼ਨਲ ਸਾਇੰਸ ਕਾਂਗਰਸ ’ਚ ਸੂਬਾ ਪੱਧਰ ’ਤੇ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।