18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੀ.ਏ.ਵੀ. ਕਾਲਜ ਵਿਖੇ ਪਾਰਟੀ ਮੇਕਅੱਪ ਵਰਕਸ਼ਾਪ ਕਰਵਾਈ

ਮਲੋਟ, 17 ਅਕਤੂਬਰ (ਪਾਟਿਲ)-ਡੀ. ਏ.

ਅਜੀਤ ਡੈਸਕ 18-10-2026
ਮਲੋਟ, 17 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਈ.ਐਮ.ਏ. ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ‘ਪਾਰਟੀ ਮੇਕਅੱਪ ਤਕਨੀਕਾਂ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਈ.ਐਮ.ਏ. ਵਿਭਾਗ ਦੀ ਇੰਚਾਰਜ ਡਾ. ਮੁਕਤਾ ਮੁਟਨੇਜਾ ਤੇ ਸਹਿ-ਇੰਚਾਰਜ ਰਿੰਪੂ ਭਠੇਜਾ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਐਨ.ਡੀ. ਮੇਕਓਵਰ ਸਟੂਡੀਓ ਮਲੋਟ ਦੀ ਪ੍ਰਸਿੱਧ ਮੇਕਅੱਪ ਆਰਟਿਸਟ ਨਿਸ਼ਠਾ ਧਮੀਜਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੋਫ਼ਟ ਗਲੈਮ, ਸਮੋਕੀ ਆਈਜ਼ ਤੇ ਬ੍ਰਾਈਡਲ ਪਾਰਟੀ ਮੇਕਅੱਪ ਵਰਗੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਵਿਚ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮੇਕਅੱਪ ਆਰਟਿਸਟ ਦੀ ਅਗਵਾਈ ਹੇਠ ਮੇਕਅੱਪ ਦੀਆਂ ਵੱਖ-ਵੱਖ ਤਕਨੀਕਾਂ ਦਾ ਅਭਿਆਸ ਕੀਤਾ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਈ.ਐਮ.ਏ. ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਹੁਨਰ-ਆਧਾਰਿਤ ਵਰਕਸ਼ਾਪਾਂ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਤੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ’ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੁਇਜ਼ ਮੁਕਾਬਲੇ ’ਚ ਦਸਮੇਸ਼ ਗਰਲਜ਼ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।