18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਵਜੋਂ ਸੇਵਾਵਾਂ ਨਿਭਾ ਰਹੇ ਨਿਰਮਲਜੀਤ ਸਿੰਘ ਦਾ ਹੈੱਡ ਆਫ਼ਿਸ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ। ਉਨ੍ਹਾਂ ਦੇ ਤਬਾਦਲੇ ਨੂੰ ਲੈ ਕੇ ਵਿਦਾਇਗੀ ਸਮਾਗਮ ਹੋਇਆ, ਜਿਸ ਵਿਚ ਭਾਵੁਕ ਮਾਹੌਲ ’ਚ ਨਿਰਮਲਜੀਤ ਸਿੰਘ ਨੂੰ ਵਿਦਾ ਕੀਤਾ ਗਿਆ।

ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਵਜੋਂ ਸੇਵਾਵਾਂ ਨਿਭਾ ਰਹੇ ਨਿਰਮਲਜੀਤ ਸਿੰਘ ਦਾ ਹੈੱਡ ਆਫ਼ਿਸ ਅੰਮ੍ਰਿਤਸਰ ਵਿਖੇ ਤਬਾਦਲਾ ਹੋ ਗਿਆ ਹੈ। ਉਨ੍ਹਾਂ ਦੇ ਤਬਾਦਲੇ ਨੂੰ ਲੈ ਕੇ ਵਿਦਾਇਗੀ ਸਮਾਗਮ ਹੋਇਆ, ਜਿਸ ਵਿਚ ਭਾਵੁਕ ਮਾਹੌਲ ’ਚ ਨਿਰਮਲਜੀਤ ਸਿੰਘ ਨੂੰ ਵਿਦਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ, ਸ਼ਰਧਾਲੂਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਿਰਪਾਓ, ਲੋਈਆਂ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਸਿਆਸੀ ਆਗੂਆਂ ਵਲੋਂ ਉਨ੍ਹਾਂ ਦੇ ਕਰਵਾਏ ਗਏ ਤਬਾਦਲੇ ਸੰਬੰਧੀ ਸੰਗਤ ਵਿਚ ਰੋਸ ਵੀ ਵੇਖਣ ਨੂੰ ਮਿਲਿਆ। ਇਸ ਮੌਕੇ ਸ਼ਰਧਾਲੂ ਬੀਬੀਆਂ ਬਹੁਤ ਭਾਵੁਕ ਸਨ। ਇਸ ਮੌਕੇ ਹੈੱਡ ਆਫ਼ਿਸ ਅੰਮ੍ਰਿਤਸਰ ਤੋਂ ਪਹੁੰਚੇ ਗੁਰਪ੍ਰੀਤ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਚਾਰਜ ਸੰਭਾਲਿਆ ਗਿਆ। ਇਸ ਮੌਕੇ ਨਿਰਮਲਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਨੇ ਵੀ ਨਿਰਮਲਜੀਤ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਅੰਤ ਵਿਚ ਨਿਰਮਲਜੀਤ ਸਿੰਘ ਵਲੋਂ ਮਾਣ ਸਨਮਾਨ ਦੇਣ ਲਈ ਸਮੂਹ ਸੰਸਥਾਵਾਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਨਿਰਮਲਜੀਤ ਸਿੰਘ ਵਿਦਾ ਹੋਏ ਅਤੇ ਨਵੇਂ ਮੈਨੇਜਰ ਗੁਰਪ੍ਰੀਤ ਸਿੰਘ ਨੇ ਵੀ ਮੱਥਾ ਟੇਕ ਕੇ ਆਸ਼ੀਰਵਾਦ ਲਿਆ।
ਪਿਛਲੀ ਖ਼ਬਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ’ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।