18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਭਾਜਪਾ ਕਨਵੀਨਰ ਡਾ. ਸੰਜੀਵ ਗੋਇਲ ਵਲੋਂ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ

ਫ਼ਰੀਦਕੋਟ, 17 ਅਕਤੂਬਰ (ਪੁਰਬਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਕਨਵੀਨਰ ਅਤੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਭਾਰਤ ਸਰਕਾਰ ਦੇ ਕੇਂਦਰੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ।

ਜ਼ਿਲ੍ਹਾ ਫ਼ਰੀਦਕੋਟ ਭਾਜਪਾ ਦੇ ਕਨਵੀਨਰ ਡਾ. ਸੰਜੀਵ ਗੋਇਲ ਦੀ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਗੁਲਦਸਤਾ ਸੌਂਪਦੇ ਹੋਏ। ਅਜੀਤ ਤਸਵੀਰ 18-10-2026
ਫ਼ਰੀਦਕੋਟ, 17 ਅਕਤੂਬਰ (ਪੁਰਬਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਕਨਵੀਨਰ ਅਤੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਭਾਰਤ ਸਰਕਾਰ ਦੇ ਕੇਂਦਰੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ। ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਵਰਗੇ ਤਜਰਬੇਕਾਰ ਅਤੇ ਸੀਨੀਅਰ ਰਾਜਨੀਤਿਕ ਸ਼ਖ਼ਸੀਅਤ ਨਾਲ ਨਿੱਜੀ ਤੌਰ ’ਤੇ ਮਿਲਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਮਨੋਹਰ ਲਾਲ ਖੱਟਰ ਨੇ ਆਪਣੇ ਲੰਮੇ ਰਾਜਨੀਤਿਕ ਜੀਵਨ ਦੌਰਾਨ ਲੋਕ ਸੇਵਾ ਅਤੇ ਜਨਤਕ ਭਲਾਈ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਨਾਲ ਅਜਿਹੀਆਂ ਮੁਲਾਕਾਤਾਂ ਤੋਂ ਸਮਾਜ ਸੇਵਾ ਅਤੇ ਜਨਤਕ ਜੀਵਨ ਵਿਚ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਡਾ. ਸੰਜੀਵ ਗੋਇਲ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆ ਅਤੇ ਲੋਕ ਭਲਾਈ ਦੇ ਉਦੇਸ਼ਾਂ ਨੂੰ ਸਮਰਪਿਤ ਹੋ ਕੇ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਪਿਛਲੀ ਖ਼ਬਰ ਸ਼ਿਵਰਾਜ ਸਿੰਘ ਗਿੱਲ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ (ਪ੍ਰਵਾਨੇ ਵਾਲਾ) ਕਮੇਟੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਝੋਨੇ ਦੀ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।