ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ’ਚ ਅੱਜ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਫ਼ਰੀਦਕੋਟ ਜ਼ਿਲ੍ਹੇ ਦੇ ਆਗੂਆਂ ਦੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਰਵਿੰਦਰ ਪਾਲ ਸਿੰਘ ਘਾਲੀ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਅਧਿਆਪਕ ਆਗੂ ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਵੀਰਇੰਦਰਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਪਾਵਰਕਾਮ ਪੈਨਸ਼ਨਰ ਆਗੂ ਚਿਤਰੰਜਨ ਗਾਭਾ, ਟੈਕਨੀਕਲ ਸਰਵਿਸਿਜ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਰਾਂ, ਗੁਰਜੰਟ ਸਿੰਘ ਲਾਡੀ, ਪਿ੍ਰੰਸੀਪਲ ਕਿ੍ਰਸ਼ਨ ਲਾਲ, ਅਜੀਤ ਸਿੰਘ ਖ਼ਾਲਸਾ, ਅਧਿਆਪਕ ਆਗੂ ਨਵਪ੍ਰੀਤ ਸਿੰਘ, ਨਰਿੰਦਰ ਕੁਮਾਰ, ਪ੍ਰੀਤ ਭਗਵਾਨ ਸਿੰਘ, ਬਖਸ਼ਿੰਦਰਜੀਤ ਸਿੰਘ, ਵਰਿੰਦਰ ਅਮਰ, ਗਗਨ ਪਾਹਵਾ ਦਰਜਾ ਚਾਰ ਮੁਲਾਜ਼ਮ ਆਗੂ, ਬਲਕਾਰ ਸਿੰਘ ਸਹੋਤਾ, ਪਾਵਰਕਾਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਅਤੇ ਹਰਪਾਲ ਸਿੰਘ ਮਚਾਕੀ ਨੇ ਪੰਜਾਬ ਸਰਕਾਰ ’ਤੇ ਦੋਸ ਲਾਇਆ ਕਿ ਮੁਲਾਜ਼ਮ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵਾਰ ਵਾਰ ਕੋਝੇ ਹੱਥਕੰਡੇ ਵਰਤ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫੀਸਦੀ ਡੀ.
ਕ
ਕੋਟਕਪੂਰਾ ਵਿਖੇ ਹੋਈ ਜਥੇਬੰਦਕ ਆਗੂਆਂ ਦੀ ਇਕੱਤਰਤਾ ’ਚ ਹਿੱਸਾ ਲੈਂਦੇ ਹੋਏ ਪ੍ਰਮੁੱਖ ਅਹੁਦੇਦਾਰ। ਅਜੀਤ ਤਸਵੀਰ
21-10-2026
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਦੇ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਫ਼ਰੀਦਕੋਟ ਜ਼ਿਲ੍ਹੇ ਦੇ ਆਗੂਆਂ ਦੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਰਵਿੰਦਰ ਪਾਲ ਸਿੰਘ ਘਾਲੀ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਅਧਿਆਪਕ ਆਗੂ ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਵੀਰਇੰਦਰਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਪਾਵਰਕਾਮ ਪੈਨਸ਼ਨਰ ਆਗੂ ਚਿਤਰੰਜਨ ਗਾਭਾ, ਟੈਕਨੀਕਲ ਸਰਵਿਸਿਜ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਰਾਂ, ਗੁਰਜੰਟ ਸਿੰਘ ਲਾਡੀ, ਪਿ੍ਰੰਸੀਪਲ ਕਿ੍ਰਸ਼ਨ ਲਾਲ, ਅਜੀਤ ਸਿੰਘ ਖ਼ਾਲਸਾ, ਅਧਿਆਪਕ ਆਗੂ ਨਵਪ੍ਰੀਤ ਸਿੰਘ, ਨਰਿੰਦਰ ਕੁਮਾਰ, ਪ੍ਰੀਤ ਭਗਵਾਨ ਸਿੰਘ, ਬਖਸ਼ਿੰਦਰਜੀਤ ਸਿੰਘ, ਵਰਿੰਦਰ ਅਮਰ, ਗਗਨ ਪਾਹਵਾ ਦਰਜਾ ਚਾਰ ਮੁਲਾਜ਼ਮ ਆਗੂ, ਬਲਕਾਰ ਸਿੰਘ ਸਹੋਤਾ, ਪਾਵਰਕਾਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਅਤੇ ਹਰਪਾਲ ਸਿੰਘ ਮਚਾਕੀ ਨੇ ਪੰਜਾਬ ਸਰਕਾਰ ’ਤੇ ਦੋਸ ਲਾਇਆ ਕਿ ਮੁਲਾਜ਼ਮ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵਾਰ ਵਾਰ ਕੋਝੇ ਹੱਥਕੰਡੇ ਵਰਤ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫੀਸਦੀ ਡੀ.ਏ, ਬਕਾਇਆ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਗਿਆ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜਰਤਾਂ ਵਿਚ ਢੁੱਕਵਾਂ ਵਾਧਾ ਨਾ ਕੀਤਾ ਗਿਆ ਆਦਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਐਕਸ਼ਨ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਜ਼ਿਲ੍ਹੇ ਭਰ ਦੇ ਸਮੂਹ ਅਧਿਆਪਕ ਅਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਮਿੰਨੀ ਸਕੱਤਰੇਤ ਸਾਹਮਣੇ ਰੋਸ ਰੈਲੀ ਕੀਤੀ ਜਾਵੇਗੀ ਅਤੇ 22 ਅਕਤੂਬਰ ਨੂੰ ਦੁਪਹਿਰ 3 ਵਜੇ ਫ਼ਰੀਦਕੋਟ ਤਹਿਸੀਲ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਮਿੰਨੀ ਸਕੱਤਰੇਤ ਫ਼ਰੀਦਕੋਟ ਵਿਖੇ, ਕੋਟਕਪੂਰਾ ਤਹਿਸੀਲ ਦੇ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ਕੋਟਕਪੂਰਾ ਵਿਖੇ ਅਤੇ ਜੈਤੋ ਤਹਿਸੀਲ ਦੇ ਨਹਿਰੂ ਪਾਰਕ ਜੈਤੋ ਵਿਖੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਦੌਰਾਨ ਜ਼ਿਲ੍ਹਾ ਫ਼ਰੀਦਕੋਟ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਮੈਡਮ ਅੰਜਨਾ ਕੌਸਲ ਨੂੰ ਮਿਲ ਕੇ ਜਿਲ੍ਹੇ ਭਰ ਦੇ ਅਧਿਆਪਕਾਂ ਵਲੋਂ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਨੋਟਿਸ ਦਿੱਤਾ ਗਿਆ। ਇਸ ਮੌਕੇ ਅਧਿਆਪਕ ਆਗੂ ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਪ੍ਰੇਮ ਚਾਵਲਾ, ਨਰਿੰਦਰ ਕੁਮਾਰ, ਪ੍ਰਦੀਪ ਸਿੰਘ, ਕੁਲਦੀਪ ਸਿੰਘ ਘਣੀਆ, ਭਾਰਤ ਭੂਸ਼ਣ, ਗੁਰਿੰਦਰ ਸਿੰਘ ਮਣੀ, ਪਰਮਿੰਦਰ ਸਿੰਘ ਸੰਧੂ, ਲਵਕਰਨ ਸਿੰਘ, ਸਿਕੰਦਰ ਸਿੰਘ ਅਤੇ ਅਮਨ ਸ਼ਰਮਾ ਆਦਿ ਹਾਜ਼ਰ ਸਨ।