ਦਾ ਬਲੂਮਿੰਗਡੇਲ ਸਕੂਲ ’ਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਮੁਕਤਸਰ ਰੋਡ ਕੋਟਕਪੂਰਾ ਵਿਖੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ, ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੋਲਣ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਹਾਣੀ ਸੁਣਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬੜੇ ਉਤਸਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ।
ਬ
ਬੁੱਧਵਾਰ, 21 ਅਕਤੂਬਰ, 2026
21-10-2026
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਮੁਕਤਸਰ ਰੋਡ ਕੋਟਕਪੂਰਾ ਵਿਖੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ, ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੋਲਣ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਹਾਣੀ ਸੁਣਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬੜੇ ਉਤਸਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਕਹਾਣੀ ਸੁਣਾਉਣ ਦੇ ਮੁਕਾਬਲੇ ਵਿਚ ਬੱਚਿਆਂ ਨੇ ਸਚਾਈ, ਇਮਾਨਦਾਰੀ, ਦਇਆ, ਸਤਿਕਾਰ, ਸਹਿਯੋਗ ਅਤੇ ਮਨੁੱਖਤਾ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਦਰਸਾਉਂਦੀਆਂ ਸਿੱਖਿਆਦਾਇਕ ਕਹਾਣੀਆਂ ਪੇਸ਼ ਕੀਤੀਆਂ। ਉਨ੍ਹਾਂ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਅਤੇ ਭਾਵਪੂਰਨ ਅੰਦਾਜ ਰਾਹੀਂ ਇਹ ਸੁਨੇਹਾ ਦਿੱਤਾ ਕਿ ਚੰਗੇ ਸੰਸਕਾਰ ਹੀ ਚੰਗੇ ਸਮਾਜ ਦੀ ਨੀਂਹ ਹੁੰਦੇ ਹਨ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ, ਰੁੱਖਾਂ ਦੀ ਮਹੱਤਤਾ, ਪਾਣੀ ਦੀ ਬੱਚਤ, ਪ੍ਰਦੂਸ਼ਣ ਦੀ ਰੋਕਥਾਮ ਅਤੇ ਪਲਾਸਟਿਕ ਦੀ ਘੱਟ ਵਰਤੋਂ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਪਿ੍ਰੰਸੀਪਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ ਕੇਵਲ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਵਾਲੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਅੰਤ ਵਿਚ ਵਿਦਿਆਰਥੀਆਂ ਨੂੰ ਜੇਤੂ ਸਰਟੀਫਿਕੇਟਾਂ ਅਤੇ ਭਾਗੀਦਾਰੀ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।