23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਕਾਲਰਸ਼ਿਪ ਲਈ ਖਿਡਾਰੀ 15 ਨਵੰਬਰ ਤੱਕ ਆਨਲਾਈਨ ਅਪਲਾਈ ਕਰਨ-ਖੇਡ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਖੇਡ ਵਿਭਾਗ ਵਲੋਂ ਸਪੋਰਟਸ ਪਾਲਿਸੀ 2023 ਅਨੁਸਾਰ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ ਪੱਤਰ ਮੰਗੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਦੌਰਾਨ ਹੋਈਆਂ ਜੂਨੀਅਰ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਤੇ ਨੈਸ਼ਨਲ ਖੇਡਾਂ ’ਚ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਇਸ ਸਕਾਲਰਸ਼ਿਪ ਦੇ ਯੋਗ ਹਨ।

ਅਜੀਤ ਡੈਸਕ 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਖੇਡ ਵਿਭਾਗ ਵਲੋਂ ਸਪੋਰਟਸ ਪਾਲਿਸੀ 2023 ਅਨੁਸਾਰ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ ਪੱਤਰ ਮੰਗੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਦੌਰਾਨ ਹੋਈਆਂ ਜੂਨੀਅਰ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਤੇ ਨੈਸ਼ਨਲ ਖੇਡਾਂ ’ਚ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀ ਇਸ ਸਕਾਲਰਸ਼ਿਪ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਨਿਰਧਾਰਤ ਪ੍ਰੋਫਾਰਮੇ ਅਨੁਸਾਰ 15 ਨਵੰਬਰ ਤੱਕ ਵਿਭਾਗੀ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਸਿਰਫ਼ ਇਸੇ ਪੋਰਟਲ ਰਾਹੀਂ ਆਈਆਂ ਅਰਜ਼ੀਆਂ ਹੀ ਵਿਚਾਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਮੁਸ਼ਕਿਲ ਦੀ ਸੂਰਤ ’ਚ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ ਨੂੰ ਸੌਂਪੇ ਜਾਣ- ਬਰਾੜ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਦਾ ਦੌਰਾ ਇਕ ਡਰਾਮਾ : ਪ੍ਰਿੰ. ਸੁਰੇਸ਼ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।