23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਯੋਗ ਵੋਟਰਾਂ ਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟਰੇਸ਼ਨ ਲਈ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿਚੋਂ ਰਹਿ ਗਏ ਯੋਗ ਵੋਟਰਾਂ ਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਮਿਤੀ 24 ਅਕਤੂਬਰ 2026 ਦਿਨ ਸ਼ਨਿੱਚਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿਚੋਂ ਰਹਿ ਗਏ ਯੋਗ ਵੋਟਰਾਂ ਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਮਿਤੀ 24 ਅਕਤੂਬਰ 2026 ਦਿਨ ਸ਼ਨਿੱਚਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਕੋਲ ਐਸ.ਆਈ.ਆਰ.-2026 ਅਧੀਨ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਉਪਲਬਧ ਹੋਵੇਗੀ ਤਾਂ ਜੋ ਨਾਗਰਿਕ ਆਪਣੇ ਨਾਮ ਦੀ ਜਾਂਚ ਕਰ ਸਕਣ ਅਤੇ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਅਤੇ ਵੋਟਰ ਸੂਚੀ ਵਿਚੋਂ ਰਹਿ ਗਏ ਹੋਰ ਯੋਗ ਨਾਗਰਿਕਾਂ ਦੀ ਰਜਿਸਟਰੇਸ਼ਨ ਲਈ ਫ਼ਾਰਮ ਨੰਬਰ 6 ਅਤੇ 6-ਏ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਪਹਿਲਾਂ ਤੋਂ ਦਰਜ ਵੇਰਵਿਆਂ ਵਿਚ ਸੋਧ ਕਰਵਾਉਣ ਲਈ ਫ਼ਾਰਮ ਨੰਬਰ 8 ਵੀ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਆਪਣੇ ਨੇੜਲੇ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿਚ ਆਪਣਾ ਨਾਮ ਜ਼ਰੂਰ ਚੈੱਕ ਕਰਨ। ਜਿਨ੍ਹਾਂ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਨਿਰਧਾਰਤ ਫ਼ਾਰਮ ਭਰਕੇ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਆਪਣੀ ਵੋਟ ਜ਼ਰੂਰ ਬਣਵਾਉਣ।
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਵਲੋਂ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤ ਅਗਲੀ ਖ਼ਬਰ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ ਨੂੰ ਸੌਂਪੇ ਜਾਣ- ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।