23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੁਸਹਿਰਾ ਕਮੇਟੀ ਵਲੋਂ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੁਸਹਿਰਾ ਕਮੇਟੀ ਫ਼ਰੀਦਕੋਟ ਵਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੁਸਹਿਰਾ ਕਮੇਟੀ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।

ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦੁਸਹਿਰਾ ਕਮੇਟੀ ਫ਼ਰੀਦਕੋਟ ਵਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦੁਸਹਿਰਾ ਕਮੇਟੀ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਅਤੇ ਰਾਕੇਸ਼ ਗਰਗ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਹੋਰ ਟੀਮ ਮੈਂਬਰਾਂ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਸਾਰਿਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਆਮਦ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸੀਨੀਅਰ ਆਗੂ ਗੌਰਵ ਕੱਕੜ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਲੋਕਾਂ ਨੂੰ ਸੱਚਾਈ, ਨੇਕੀ ਅਤੇ ਚੰਗਿਆਈ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਸੀਨੀਅਰ ਆਗੂ ਰਾਕੇਸ਼ ਗਰਗ ਨੇ ਦੁਸਹਿਰਾ ਕਮੇਟੀ ਵਲੋਂ ਤਿਉਹਾਰ ਨੂੰ ਸਾਂਝੇ ਤੌਰ ’ਤੇ ਮਨਾਉਣ ਅਤੇ ਲੋਕਾਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਮਾਣ-ਸਤਿਕਾਰ ਕੀਤਾ ਗਿਆ।
ਪਿਛਲੀ ਖ਼ਬਰ ਪੇਡਾ ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕੀਤਾ ਦੌਰਾ ਅਗਲੀ ਖ਼ਬਰ ਯੋਗ ਵੋਟਰਾਂ ਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟਰੇਸ਼ਨ ਲਈ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।