ਪੇਡਾ ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕੀਤਾ ਦੌਰਾ
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰੀ ਸੰਸਥਾਵਾਂ ਵਿਚ ਸੂਰਜੀ ਊਰਜਾ ਦੀ ਵਰਤੋਂ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰੀ ਸੰਸਥਾਵਾਂ ਵਿਚ ਸੂਰਜੀ ਊਰਜਾ ਦੀ ਵਰਤੋਂ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜਿੰਦਰ ਬਾਂਸਲ ਨਾਲ ਵਿਸ਼ੇਸ਼ ਮੀਟਿੰਗ ਕਰਕੇ ਯੂਨੀਵਰਸਿਟੀ ਨੂੰ ਸੂਰਜੀ ਊਰਜਾ ਨਾਲ ਜੋੜਨ ਅਤੇ ਬਿਜਲੀ ਦੇ ਬਿੱਲਾਂ ’ਤੇ ਹੋਣ ਵਾਲੇ ਖ਼ਰਚੇ ਨੂੰ ਘਟਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਕੈਂਪਸਾਂ ਅਤੇ ਇਮਾਰਤਾਂ ਵਿਚ ਸੂਰਜੀ ਊਰਜਾ ਪ੍ਰਣਾਲੀ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲਿਆ ਗਿਆ। ਸੂਰਜੀ ਊਰਜਾ ਦੀ ਵਰਤੋਂ ਰਾਹੀਂ ਬਿਜਲੀ ਦੀ ਲੋੜ ਪੂਰੀ ਕਰਨ, ਊਰਜਾ ਦੀ ਬੱਚਤ ਕਰਨ ਅਤੇ ਸੰਸਥਾ ਦੇ ਬਿਜਲੀ ਖ਼ਰਚਿਆਂ ਵਿਚ ਕਟੌਤੀ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਯੂਨੀਵਰਸਿਟੀ ’ਤੇ ਪੈਣ ਵਾਲੇ ਬਿਜਲੀ ਦੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸਾਫ਼ ਅਤੇ ਵਾਤਾਵਰਨ-ਅਨੁਕੂਲ ਊਰਜਾ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਸੂਰਜੀ ਊਰਜਾ ਦੀ ਵਰਤੋਂ ਨਾਲ ਵਾਤਾਵਰਨ ਦੀ ਸੰਭਾਲ, ਰਵਾਇਤੀ ਊਰਜਾ ਸਰੋਤਾਂ ’ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਦੌਰਾਨ ਸੰਸਥਾ ਦੇ ਸੰਚਾਲਨ ਖ਼ਰਚਿਆਂ ਦੀ ਬੱਚਤ ਕਰਨ ਵਰਗੇ ਅਹਿਮ ਪਹਿਲੂਆਂ ’ਤੇ ਵੀ ਚਰਚਾ ਕੀਤੀ ਗਈ। ਸੂਰਜੀ ਊਰਜਾ ਪ੍ਰਣਾਲੀ ਨੂੰ ਅਮਲੀ ਰੂਪ ਦੇਣ ਲਈ ਲੋੜੀਂਦੇ ਤਕਨੀਕੀ ਅਤੇ ਪ੍ਰਬੰਧਕੀ ਪੱਖਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਯੂਨੀਵਰਸਿਟੀ ਦੇ ਮੈਡੀਕਲ ਸੁਪਰਡੈਂਟ, ਰਜਿਸਟਰਾਰ, ਐਸ.ਡੀ.ਓ. ਅਤੇ ਪੇਡਾ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਮੌਕੇ ਸਬੰਧਤ ਅਧਿਕਾਰੀਆਂ ਵਲੋਂ ਪ੍ਰਾਜੈਕਟ ਦੀ ਸੰਭਾਵੀ ਯੋਜਨਾਬੰਦੀ ਅਤੇ ਇਸ ਨੂੰ ਲਾਗੂ ਕਰਨ ਲਈ ਲੋੜੀਂਦੇ ਕਦਮਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।