24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਖੇਡਾਂ ਬਹੁਤ ਜ਼ਰੂਰੀ- ਧਾਲੀਵਾਲ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਅੱਜ ਫ਼ਰੀਦਕੋਟ ਵਿਖੇ ਰਾਜ ਪੱਧਰੀ ਖੇਡਾਂ ਵਿਚ ਅੰਡਰ-14 ਹੈਂਡਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ।

ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਅੱਜ ਫ਼ਰੀਦਕੋਟ ਵਿਖੇ ਰਾਜ ਪੱਧਰੀ ਖੇਡਾਂ ਵਿਚ ਅੰਡਰ-14 ਹੈਂਡਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਲੋਕ ਪੰਜਾਬ ਸਰਕਾਰ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ ਦੀ ਬਹੁਤ ਸ਼ਲਾਘਾ ਕਰ ਰਹੇ ਹਨ। ਇਸ ਵਿਚ ਨੌਜਵਾਨ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਗਗਨਦੀਪ ਸਿੰਘ ਧਾਲੀਵਾਲ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਤੇ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਦੇ ਇੰਚਾਰਜ ਨੇ ਕਿਹਾ ਕਿ ਅੱਜ ਕੱਲ੍ਹ ਦੇ ਬੱਚਿਆਂ ਤੇ ਜਵਾਨ ਮੁੰਡਿਆਂ ਨੂੰ ਤੰਦਰੁਸਤ ਰੱਖਣ ਤੇ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਬਹੁਤ ਜ਼ਰੂਰੀ ਹਨ। ਇਸ ਮੌਕੇ ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਤੇ ਹਰਕਰਨ ਸਿੰਘ ਬਰਾੜ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਖਿਲ ਭਾਰਤੀਯ ਸਮਸਤ ਬਾਵਰੀਆ ਕਬੀਲੇ ਅਤੇ ਬਾਜ਼ੀਗਰ ਕਬੀਲਿਆਂ ਦੀ ਮੀਟਿੰਗ ਅਗਲੀ ਖ਼ਬਰ ਕੋਟਕਪੂਰਾ ਅਨਾਜ ਮੰਡੀ ’ਚ 8 ਲੱਖ 25 ਹਜ਼ਾਰ ਗੱਟਾ ਝੋਨੇ ਦਾ ਪੁੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।