23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਬਾਦਲ ਵਿਖੇ ‘ਆਪ’ ਦੀਆਂ ਮਹਿਲਾ ਆਗੂਆਂ ਨੇ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫ਼ੂਕਿਆ

ਲੰਬੀ, 22 ਅਕਤੂਬਰ (ਮੇਵਾ ਸਿੰਘ)-ਔਰਤਾਂ ਪ੍ਰਤੀ ਅਪਸ਼ਬਦ ਵਰਤਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ਅੱਜ ਬਾਦਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫ਼ੂਕਿਆ ਗਿਆ ਤੇ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕਰਕੇ ਇਸ ਮਾਮਲੇ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ।

ਅਜੀਤ ਡੈਸਕ 23-10-2026
ਲੰਬੀ, 22 ਅਕਤੂਬਰ (ਮੇਵਾ ਸਿੰਘ)-ਔਰਤਾਂ ਪ੍ਰਤੀ ਅਪਸ਼ਬਦ ਵਰਤਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ਅੱਜ ਬਾਦਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫ਼ੂਕਿਆ ਗਿਆ ਤੇ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕਰਕੇ ਇਸ ਮਾਮਲੇ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ। ‘ਆਪ’ ਆਗੂਆਂ ਨੇ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਅਪਸ਼ਬਦ ਵਰਤਣ ਦੇ ਮਾਮਲੇ ’ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਔਰਤਾਂ ਦਾ ਸਨਮਾਨ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਤੇ ਔਰਤਾਂ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਿੰਦਣਯੋਗ ਹੈ। ਮਹਿਲਾ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਿਕੰਦਰ ਸਿੰਘ ਮਲੂਕਾ ਨੂੰ ਸੂਓ ਮੋਟੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਵੀ ਮੰਗਿਆ ਗਿਆ ਹੈ। ਇਸ ਮੌਕੇ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ, ਨੀਸ਼ਾ ਸ਼ਰਮਾ ਜ਼ੋਨ ਇੰਚਾਰਜ, ਰੁਪਿੰਦਰ ਕੌਰ ਵਾਈਸ ਚੇਅਰਮੈਨ ਮਹਿਲਾ ਕਮਿਸ਼ਨ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕਿਟ ਕਮੇਟੀ ਰਾਮਾਂ ਮੰਡੀ, ਕਿੰਦਰਪਾਲ ਕੌਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਲਜਿੰਦਰ ਕੌਰ ਸੰਗਠਨ ਇੰਚਾਰਜ, ਰਜਿੰਦਰ ਕੌਰ ਜ਼ੋਨ ਇੰਚਾਰਜ ਲੁਧਿਆਣਾ, ਸਰਬਜੀਤ ਕੌਰ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਕੋਮਲਪ੍ਰੀਤ ਕੌਰ ਹਲਕਾ ਕੋਆਰਡੀਨੇਟਰ ਲੰਬੀ, ਖੁਸ਼ਪ੍ਰੀਤ ਕੌਰ ਜ਼ਿਲ੍ਹਾ ਪ੍ਰਧਾਨ ਸਟੂਡੈਂਟਸ ਵਿੰਗ, ਆਸ਼ੂ ਚਾਨਣਾ ਵਾਈਸ ਪ੍ਰਧਾਨ, ਪੂਜਾ ਰਾਣੀ , ਕੁਲਦੀਪ ਕੌਰ ਬਲਾਕ ਇੰਚਾਰਜ, ਵੀਰਪਾਲ ਕੌਰ ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਤੇ ਅਮਨਦੀਪ ਕੌਰ ਹਲਕਾ ਕੋਆਰਡੀਨੇਟਰ ਗਿੱਦੜਬਾਹਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ’ਤੇ ਪ੍ਰਸ਼ਾਸਨ ਦੀ ਨਜ਼ਰ-ਡੀ. ਸੀ. ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।