ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)- ਫ਼ਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਿਸ ਵਲੋਂ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਦੇ ਇਕ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 16 ਸਾਲਾ ਲੜਕੀ ਜੋ ਪਿੰਡ ਤੋਂ ਫ਼ਰੀਦਕੋਟ ਵਿਖੇ ਕੱਪੜੇ ਲੈਣ ਲਈ ਗਈ ਸੀ ਅਤੇ ਵਾਪਸ ਨਹੀਂ ਪਰਤੀ। ਜਿਸ ਬਾਰੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਲਵਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁੱਖਣਵਾਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਲੜਕਾ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਕਥਿਤ ਧਮਕੀਆਂ ਵੀ ਦੇ ਰਿਹਾ ਹੈ। ਐਸ.ਆਈ. ਮਮਤਾ ਰਾਣੀ ਨੇ ਦੱਸਿਆ ਕਿ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)- ਫ਼ਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਿਸ ਵਲੋਂ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ..
ਅਜੀਤ ਡੈਸਕ
25-10-2026