25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

300 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੰਬਰ 181/ਫ਼ਰੀਦਕੋਟ, ਥਾਣਾ ਸਿਟੀ ਫ਼ਰੀਦਕੋਟ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਡਿਊਟੀ ’ਤੇ ਮੌਜੂਦ ਸਨ।

ਅਜੀਤ ਡੈਸਕ 25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੰਬਰ 181/ਫ਼ਰੀਦਕੋਟ, ਥਾਣਾ ਸਿਟੀ ਫ਼ਰੀਦਕੋਟ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਡਿਊਟੀ ’ਤੇ ਮੌਜੂਦ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਡੋਗਰ ਬਸਤੀ ਫ਼ਰੀਦਕੋਟ ਤੋਂ ਮਚਾਕੀ ਪੁਲ ਰਾਹੀਂ ਹੁੰਦੀ ਹੋਈ ਕ੍ਰਿਸ਼ਨਾ ਧਾਮ ਨੇੜੇ ਰਾਜਸਥਾਨ ਫ਼ੀਡਰ ਨਹਿਰ ਦੀ ਪੱਟੜੀ ਕੋਲ ਪਹੁੰਚੀ ਤਾਂ ਕ੍ਰਿਸ਼ਨਾ ਧਾਮ ਵਾਲੇ ਪਾਸਿਓਂ ਇਕ ਮੋਨਾ ਨੌਜਵਾਨ ਸਰਹਿੰਦ ਫੀਡਰ ਨਹਿਰ ਦੀ ਪੱਟੜੀ ’ਤੇ ਚੜ੍ਹਨ ਲੱਗਾ। ਉਸ ਦੇ ਹੱਥ ਵਿਚ ਕਾਲੇ ਰੰਗ ਦਾ ਇਕ ਮੋਮੀ ਲਿਫ਼ਾਫ਼ਾ ਫੜਿਆ ਹੋਇਆ ਸੀ। ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫ਼ੜਿਆ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ। ਪੁਲਿਸ ਪਾਰਟੀ ਵਲੋਂ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ਵਿਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਉਰਫ਼ ਘੁੱਗਾ ਪੁੱਤਰ ਜਗਸੀਰ ਸਿੰਘ ਵਾਸੀ ਗਲੀ ਨੰਬਰ 05 ਬਾਜ਼ੀਗਰ ਬਸਤੀ ਫ਼ਰੀਦਕੋਟ ਵਜੋਂ ਹੋਈ ਹੈ। ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਿਤ ਵੱਖ-ਵੱਖ ਧਾਰਾਵਾਂ ਤਹਿਤ 8 ਮੁਕੱਦਮੇ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਰਜਿੰਦਰ ਕੌਰ ਵਿਰਕ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਸੜਕ ਹਾਦਸੇ ਵਿਚ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।