ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ’ਚ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜੈਤੋ, 24 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਿੱਤੀ ਸਾਖਰਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਪ੍ਰਵੀਨ ਕੁਮਾਰ ਨੇ ਹਾਜ਼ਰੀਨ ਨੂੰ ਬੱਚਤ, ਨਿਵੇਸ਼, ਵਿੱਤੀ ਯੋਜਨਾਬੰਦੀ ਅਤੇ ਕੰਪਾਊਂਡਿੰਗ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਜੈਤੋ, 24 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਿੱਤੀ ਸਾਖਰਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਪ੍ਰਵੀਨ ਕੁਮਾਰ ਨੇ ਹਾਜ਼ਰੀਨ ਨੂੰ ਬੱਚਤ, ਨਿਵੇਸ਼, ਵਿੱਤੀ ਯੋਜਨਾਬੰਦੀ ਅਤੇ ਕੰਪਾਊਂਡਿੰਗ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਾਈਬਰ ਸੁਰੱਖਿਆ, ਵਿੱਤੀ ਧੋਖਾਧੜੀ ਤੋਂ ਬਚਾਅ ਅਤੇ ਨਿਵੇਸ਼ ਕਰਨ ਸਮੇਂ ਸਾਵਧਾਨੀਆਂ ਵਰਤਣ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਆਪਣੀ ਆਮਦਨ ਅਨੁਸਾਰ ਬੱਚਤ ਕਰਨ, ਸੋਚ-ਸਮਝ ਕੇ ਵਿੱਤੀ ਫ਼ੈਸਲੇ ਲੈਣ ਅਤੇ ਭਵਿੱਖ ਲਈ ਵਿੱਤੀ ਯੋਜਨਾਬੰਦੀ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਮਾਪਿਆਂ ਵਿਚ ਵਿੱਤੀ ਜਾਗਰੂਕਤਾ ਪੈਂਦਾ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ।