08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਰੀਨ ਦੀਵਾਲੀ ਉਤਸਵ ਮਨਾਇਆ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਰਹਿਨੁਮਾਈ ਹੇਠ ਕਾਲਜ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਵਾਤਾਵਰਣ ਕਲੱਬ, ਕਾਲਜ ਭਾਸ਼ਾ ਮੰਚ, ਥੀਏਟਰ ਅਤੇ ਸੱਭਿਆਚਾਰਕ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਗਰੀਨ ਦੀਵਾਲੀ ਉਤਸਵ ਮਨਾਇਆ ਗਿਆ।

ਅਜੀਤ ਡੈਸਕ 07-11-2026
ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਰਹਿਨੁਮਾਈ ਹੇਠ ਕਾਲਜ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਵਾਤਾਵਰਣ ਕਲੱਬ, ਕਾਲਜ ਭਾਸ਼ਾ ਮੰਚ, ਥੀਏਟਰ ਅਤੇ ਸੱਭਿਆਚਾਰਕ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਗਰੀਨ ਦੀਵਾਲੀ ਉਤਸਵ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੀਵਾ ਸਜਾਉਣ, ਰੰਗੋਲੀ ਬਣਾਉਣ, ਪੋਸਟਰ ਬਣਾਉਣ, ਆਰਟ ਤੇ ਕਰਾਫ਼ਟ, ਕਲਾਸਰੂਮ ਤੇ ਕੈਂਪਸ ਡੈਕੋਰੇਸ਼ਨ ਆਦਿ ਗਤੀਵਿਧੀਆਂ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਦੇ ਨਾਲ ਹੀ ਕੈਂਪਸ ਵਿਖੇ ਵੱਖ-ਵੱਖ ਤਰ੍ਹਾਂ ਦੇ ਪੌਦੇ ਵੀ ਲਗਾਏ ਗਏ। ਇਸ ਤੋਂ ਇਲਾਵਾ ਪ੍ਰੋ. ਜਸਬੀਰ ਕੌਰ, ਪ੍ਰੋ. ਰਿਮੀ ਅਤੇ ਪ੍ਰੋ. ਸੁਖਪਾਲ ਕੌਰ ਦੀ ਅਗਵਾਈ ਵਿਚ ਲਾਲਾ ਲਾਜਪਤ ਰਾਏ ਹਾਊਸ ਵਲੋਂ ਸਵੇਰ ਦੀ ਸਭਾ ਦੌਰਾਨ ਇਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾ ਉਚਾਰਨ, ਗੀਤ ਗਾਇਨ, ਭਾਸ਼ਣ, ਕੋਰੀਓਗ੍ਰਾਫ਼ੀ, ਨਾਟਕ, ਸਕਿੱਟ ਆਦਿ ਵਿਚ ਖ਼ੂਬਸੂਰਤ ਪੇਸ਼ਕਾਰੀਆਂ ਕੀਤੀਆਂ। ਇਸ ਉਪਰੰਤ ਪ੍ਰਿੰਸੀਪਲ ਰਾਜੇਸ਼ ਮੋਹਨ ਅਤੇ ਪ੍ਰੋਫ਼ੈਸਰ ਸਾਹਿਬਾਨ ਵਲੋਂ ਕਾਲਜ ਦੇ ਦਫ਼ਤਰੀ ਕਮਚਾਰੀਆਂ ਅਤੇ ਬਾਕੀ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ ਗਏ। ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਸੁਖਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਕਰਮਜੀਤ ਸਿੰਘ, ਰਾਜਪਾਲ ਸਿੰਘ, ਕਰਮਜੀਤ ਕੌਰ, ਵਿਨੋਦ ਕੁਮਾਰ, ਲਖਣ ਕੁਮਾਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਵੇਰਕਾ ਆਊਟਸੋਰਸ ਮੁਲਾਜ਼ਮਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਮਾਲਵਾ ਬਹੁ-ਤਕਨੀਕੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।