08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਮਿਡਲ ਸਕੂਲ ਪੱਕਾ ’ਚ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ

ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਵੇਰ ਦੀ ਸਭਾ ’ਚ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ ਪਟਾਕੇ ਚਲਾਉਣ ਦੀ ਜਗ੍ਹਾ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।

? 08-11-2026
ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸਵੇਰ ਦੀ ਸਭਾ ’ਚ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ ਪਟਾਕੇ ਚਲਾਉਣ ਦੀ ਜਗ੍ਹਾ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਵਾਤਾਵਰਨ ਨੂੰ ਸਾਂਭਣਾ ਸਾਡੀ ਜ਼ਿੰਮੇਵਾਰੀ ਹੈ। ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਕਿਹਾ ਕਿ ਅਸੀਂ ਆਪਣੇ ਮਾਤਾ-ਪਿਤਾ ਦੀ ਮਿਹਨਤ ਨਾਲ ਕੀਤੀ ਕਮਾਈ ਨਾਲ ਅਜਿਹੀ ਵਸਤੂ ਖਰੀਦ ਕੇ ਲਿਆਈਏ ਜੋ ਲੰਬਾ ਸਮੇਂ ਸਾਡੀ ਵਰਤੋਂ ਦਾ ਹਿੱਸਾ ਬਣੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੀਵਿਆਂ ਦੀਆਂ ਥਾਲੀਆਂ ਸਜਾ ਕੇ, ਰੰਗੋਲੀ ਬਣਾ ਕੇ, ਦੀਵਿਆਂ ਨੂੰ ਸਜਾ ਕੇ, ਪੋਸਟਰ ਅਤੇ ਚਾਰਟ ਬਣਾ ਕੇ ਦੀਵਾਲੀ ਮਨਾਈ। ਅੰਤ ’ਚ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰਵਾਇਆ। ਇਸ ਮੌਕੇ ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਸਾਇੰਸ ਮਿਸਟ੍ਰੈਸ ਅਰੁਣਾ ਰਾਣੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡਾਕਟਰੀ ਦੀ ਪੜ੍ਹਾਈ ਕਰਦੇ ਦੋ ਵਿਦਿਆਰਥੀਆਂ ਦੇ ਬੁਲੱਟ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪੂਜਾ ਪਾਠ ਲਈ ਹੀ ਵਰਤੇ ਜਾਂਦੇ ਹਨ ਹੁਣ ਦੀਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।