22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ 23 ਨੂੰ

ਮਲੋਟ, 21 ਨਵੰਬਰ (ਪਾਟਿਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ 23 ਨਵੰਬਰ ਨੂੰ ਸੀ. ਆਰ.

ਅਜੀਤ ਡੈਸਕ 22-11-2026
ਮਲੋਟ, 21 ਨਵੰਬਰ (ਪਾਟਿਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ 23 ਨਵੰਬਰ ਨੂੰ ਸੀ.ਆਰ.ਸੀ. ਬਿਲਡਿੰਗ ਨੇੜੇ ਪੁੱਡਾ ਕਾਲੋਨੀ ਮਲੋਟ ਵਿਖੇ ਰੁਜ਼ਗਾਰ ਤੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸ਼ਿਰਕਤ ਕਰਨਗੇ। ਇਸ ਸੰਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਰੁਜ਼ਗਾਰ ਤੇ ਅਪ੍ਰੈਂਟਿਸਸ਼ਿਪ ਮੇਲੇ ਵਿਚ 20 ਤੋਂ ਵੱਧ ਨਾਮਵਰ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ 1500 ਤੋਂ ਵੱਧ ਆਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ 10ਵੀਂ, 12ਵੀਂ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਰੱਖਣ ਵਾਲੇ ਰੁਜ਼ਗਾਰ ਦੇ ਚਾਹਵਾਨ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ।
ਪਿਛਲੀ ਖ਼ਬਰ ਜਸ਼ਨ ਕੁਮਾਰ ਨੇ ਰੋਲਰ ਹਾਕੀ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।