ਪਿੰਡ ਮਲੂਕਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਮਲੂਕਾ ਵਲੋਂ ਨਿੱਘਾ ਸਵਾਗਤ
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨਗਰ ਮਲੂਕਾ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ 15 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਅਜੀਤ ਡੈਸਕ
22-11-2026