ਬਾਬਾ ਫ਼ਰੀਦ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ
ਦੋਦਾ, 29 ਨਵੰਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਖੇਡਾਂ ’ਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਦੋਦਾ, 29 ਨਵੰਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਖੇਡਾਂ ’ਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਯਾਦਵਿੰਦਰ ਸਿੰਘ ਮਾਨ ਸੈਕੰਡਰੀ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਡੀ.ਈ.ਓ. ਰਜਿੰਦਰ ਸੋਨੀ, ਸਾਬਕਾ ਸੈਕੰਡਰੀ ਸਿੱਖਿਆ ਅਫ਼ਸਰ ਜਸਪਾਲ ਸਿੰਘ, ਜਗਦੀਪ ਸਿੰਘ ਬੀ.ਪੀ.ਈ.ਓ., ਬਲਵਿੰਦਰ ਸਿੰਘ ਬੀ.ਪੀ.ਈ.ਓ., ਐਮ.ਡੀ ਸਵਰਨਜੀਤ ਸਿੰਘ ਮੱਲਣ, ਗੁਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਸਕੂਲ ਕੋਆਰਡੀਨੇਟਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੁੱਖ ਮਹਿਮਾਨ ਯਾਦਵਿੰਦਰ ਸਿੰਘ ਨੇ ਕਿਹਾ ਕਿ ਜ਼ਿੰਦਗੀ ’ਚ ਉੱਚਾ ਮੁਕਾਮ ਹਾਸਿਲ ਕਰਨ ਅਤੇ ਸਮਾਜ ਵਿਚ ਚੰਗਾ ਰੁਤਬਾ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਦਿਲੋਂ ਸਤਿਕਾਰ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮੈਰਿਟ ਸੂਚੀ ’ਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਰਮਨਦੀਪ ਕੌਰ, ਨੂਰਪ੍ਰੀਤ ਕੌਰ, ਸੁਖਦੀਪ ਕੌਰ, ਹਰਮੀਨ ਕੌਰ, ਰਸਪਿੰਦਰ ਕੌਰ ਅਤੇ ਸਵਰੀਤ ਕੌਰ ਸਮੇਤ ਵਿਦਿਆਰਥੀ ਗੁਰਪ੍ਰਤੀਕ ਸਿੰਘ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ 10-10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਵੀ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ। ਇਸ ਮੌਕੇ ਮਨਜੀਤ ਕੌਰ ਪ੍ਰਿੰਸੀਪਲ ਜੇ.ਡੀ ਕਾਲਜ, ਰਾਜਵਿੰਦਰ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ, ਰਾਜਵਿੰਦਰ ਸਿੰਘ ਲੈਕਚਰਾਰ, ਤਰਸੇਮ ਸਿੰਘ ਡੀ.ਪੀ.ਈ, ਨਰੇਸ਼ ਕੁਮਾਰ ਡੀ.ਪੀ.ਈ, ਕੁਲਦੀਪ ਸਿੰਘ ਭਲਾਈਆਣਾ, ਪ੍ਰਿੰਸੀਪਲ ਸੁਰਿੰਦਰ ਕੁਮਾਰ, ਪ੍ਰਿੰਸੀਪਲ ਗੁਰਦੀਪ ਸਿੰਘ ਛੱਤਿਆਣਾ, ਚਰਨਜੀਤ ਸਿੰਘ, ਸਤਪਾਲ ਸਿੰਘ ਮੋਹਲਾ, ਨਿਹਾਲ ਸਿੰਘ ਕਾਉਣੀ, ਪਿਰਥੀ ਸਿੰਘ ਡੀ.ਪੀ.ਈ ਆਦਿ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।