29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਾਮਾਂ ਮੰਡੀ ਵਿਚ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸਾਢੇ ਤਿੰਨ ਲੱਖ ਰੁਪਏ ਦਾ ਸਾਮਾਨ ਚੋਰੀ

ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਰਾਮਾਂ ਮੰਡੀ ਦੇ ਵਾਰਡ ਨੰਬਰ 9 ਵਿਚ ਇੱਕ ਬੰਦ ਘਰ ਨੂੰ ਅਣਪਛਾਤੇ ਚੋਰਾਂ ਵੱਲੋਂ ਨਿਸ਼ਾਨਾ ਬਣਾਉਂਦਿਆਂ ਕਰੀਬ ਸਾਢੇ ਤਿੰਨ ਲੱਖ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਬ੍ਰਿਜੇਸ਼ ਕੁਮਾਰ ਪੁੱਤਰ ਰੂਪ ਲਾਲ ਵਾਸੀ ਵਾਰਡ ਨੰਬਰ 9, ਨੇੜੇ ਵਿਸ਼ਵਕਰਮਾ ਗੁਰਦੁਆਰਾ, ਰਾਮਾਂ ਮੰਡੀ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਆਪਣੇ ਜੱਦੀ ਪਿੰਡ ਉੱਤਰ ਪ੍ਰਦੇਸ਼ ਗਿਆ ਹੋਇਆ ਸੀ, 25 ਨਵੰਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤ ਗੈਸ ਦੇ ਦੋ ਭਰੇ ਸਿਲੰਡਰ, ਦੋ ਤੋਲੇ ਸੋਨਾ, 400 ਗ੍ਰਾਮ ਚਾਂਦੀ, 25 ਹਜ਼ਾਰ ਰੁਪਏ ਦੀ ਨਕਦੀ ਅਤੇ ਨੱਕ ਦੇ ਸੋਨੇ ਦੇ ਤਿੰਨ ਕੋਕੇ ਚੋਰੀ ਕਰ ਲਏ।

ਅਜੀਤ ਡੈਸਕ 30-11-2026
ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)- ਰਾਮਾਂ ਮੰਡੀ ਦੇ ਵਾਰਡ ਨੰਬਰ 9 ਵਿਚ ਇੱਕ ਬੰਦ ਘਰ ਨੂੰ ਅਣਪਛਾਤੇ ਚੋਰਾਂ ਵੱਲੋਂ ਨਿਸ਼ਾਨਾ ਬਣਾਉਂਦਿਆਂ ਕਰੀਬ ਸਾਢੇ ਤਿੰਨ ਲੱਖ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਬ੍ਰਿਜੇਸ਼ ਕੁਮਾਰ ਪੁੱਤਰ ਰੂਪ ਲਾਲ ਵਾਸੀ ਵਾਰਡ ਨੰਬਰ 9, ਨੇੜੇ ਵਿਸ਼ਵਕਰਮਾ ਗੁਰਦੁਆਰਾ, ਰਾਮਾਂ ਮੰਡੀ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਆਪਣੇ ਜੱਦੀ ਪਿੰਡ ਉੱਤਰ ਪ੍ਰਦੇਸ਼ ਗਿਆ ਹੋਇਆ ਸੀ, 25 ਨਵੰਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤ ਗੈਸ ਦੇ ਦੋ ਭਰੇ ਸਿਲੰਡਰ, ਦੋ ਤੋਲੇ ਸੋਨਾ, 400 ਗ੍ਰਾਮ ਚਾਂਦੀ, 25 ਹਜ਼ਾਰ ਰੁਪਏ ਦੀ ਨਕਦੀ ਅਤੇ ਨੱਕ ਦੇ ਸੋਨੇ ਦੇ ਤਿੰਨ ਕੋਕੇ ਚੋਰੀ ਕਰ ਲਏ। ਗੁਆਂਢੀਆਂ ਵੱਲੋਂ ਫ਼ੋਨ ‘ਤੇ ਸੂਚਨਾ ਮਿਲਣ ਤੋਂ ਬਾਅਦ ਉਹ 27 ਨਵੰਬਰ ਨੂੰ ਵਾਪਸ ਆਇਆ ਅਤੇ ਆਪਣੇ ਪੱਧਰ ‘ਤੇ ਪੜਤਾਲ ਕੀਤੀ, ਪਰ ਚੋਰਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਉਸ ਨੇ ਕੁੱਲ ਨੁਕਸਾਨ ਕਰੀਬ 3.50 ਲੱਖ ਰੁਪਏ ਦੱਸਿਆ ਹੈ। ਇਸ ਚੋਰੀ ਦੀ ਘਟਨਾ ‘ ਤੇ ਆਪਣਾ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਹਲਕਾ ਪ੍ਰਧਾਨ ਵੀਰਪਾਲ ਕੌਰ ਨੇ ਕਿਹਾ ਕਿ ਚੋਰੀਆਂ ਦੀ ਸਮੱਸਿਆ ਇੱਕ ਕੌਮੀ ਸਮੱਸਿਆ ਬਣ ਚੁੱਕੀ ਹੈ, ਪਰ ਸਰਕਾਰਾਂ, ਪ੍ਰਸ਼ਾਸਨ ਅਤੇ ਨਿਆਂਪਾਲਿਕਾ ਇਸ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੇ। ਜਦੋਂਕਿ ਚੋਰੀ ਹੋਏ ਸਾਮਾਨ ਦੀ ਭਰਪਾਈ ਕਰਵਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਨਿਆਂਪਾਲਿਕਾ ਤਿੰਨਾਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ, ਪਰ ਮੌਜੂਦਾ ਹਾਲਾਤ ਇਹ ਹਨ ਕਿ ਲੋਕਾਂ ਨੂੰ ਚੋਰੀ ਦੀ ਐਫਆਈਆਰ ਦਰਜ ਕਰਵਾਉਣ ਲਈ ਵੀ ਧਰਨੇ-ਮੁਜ਼ਾਹਰੇ ਕਰਨੇ ਪੈਂਦੇ ਹਨ। ਵੀਰਪਾਲ ਕੌਰ ਨੇ ਦੋਸ਼ ਲਾਇਆ ਕਿ ਉਕਤ ਚੋਰੀ ਦੇ ਮਾਮਲੇ ਵਿਚ ਪੁਲਿਸ ਨੇ ਐਫਆਈਆਰ ਦਰਜ ਕਰਨਾ ਤਾਂ ਦੂਰ, ਅਜੇ ਤੱਕ ਘਟਨਾ ਵਾਲੀ ਥਾਂ ਦਾ ਦੌਰਾ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਪੁਲਿਸ ਦੀ ਇਸ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ ਵਿਚ ਕਈ ਸਵਾਲ ਪੈਦਾ ਹੋ ਰਹੇ ਹਨ ਅਤੇ ਇਸ ਮਾਮਲੇ ਵਿਚ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੋਰਾਂ ਵਿਰੁੱਧ ਬਣਾਏ ਗਏ ਕਾਨੂੰਨਾਂ ਦਾ ਪੀੜਤਾਂ ਨੂੰ ਕੋਈ ਲਾਭ ਨਹੀਂ ਮਿਲ ਰਿਹਾ। ਇਸ ਲਈ ਚੋਰੀਆਂ ਦੀ ਪੀੜਤਾਂ ਨੂੰ ਭਰਪਾਈ ਕਰਵਾਉਣ ਲਈ ਪ੍ਰਸ਼ਾਸਨ, ਸਰਕਾਰ ਅਤੇ ਨਿਆਂ ਪਾਲਿਕਾ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਪਿਛਲੀ ਖ਼ਬਰ ਰਿਸ਼ੀ ਸਕੂਲ ਦੀ ਵਿਦਿਆਰਥਣ ਆਲੀਆ ਖਾਨ ਰਾਜ ਪੱਧਰੀ ਖੇਡਾਂ ’ਚ ਜੇਤੂ ਅਗਲੀ ਖ਼ਬਰ ਲਖਨਊ ’ਚ ਸਈਅਦ ਮੋਦੀ ਇੰਡੀਆ ਇੰਟਰਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ 2026 ’ਚ ਮਹਿਲਾ ਸਿੰਗਲਜ਼ ਦਾ ਖ਼ਿਤਾਬ ਜਿੱਤਣ ਤੋਂ ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।