30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਿਸ਼ੀ ਸਕੂਲ ਦੀ ਵਿਦਿਆਰਥਣ ਆਲੀਆ ਖਾਨ ਰਾਜ ਪੱਧਰੀ ਖੇਡਾਂ ’ਚ ਜੇਤੂ

ਪੰਜਗਰਾਈਂ ਕਲਾਂ, 29 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਜੂਡੋ ਮੁਕਾਬਲਿਆਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਦੀ ਵਿਦਿਆਰਥਣ ਆਲੀਆ ਖਾਨ ਨੇ ਤੀਜਾ ਸਥਾਨ ਹਾਸਿਲ ਕਰਕੇ ਜਿੱਤ ਦਾ ਪਰਚਮ ਲਹਿਰਾਇਆ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਆਲੀਆ ਖਾਨ ਪੰਜਾਬ ਸਰਕਾਰ ਵਲੋਂ ਫ਼ਤਿਹਗੜ੍ਹ ਸਾਹਿਬ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-4’ ਤਹਿਤ ਕਰਵਾਏ ਗਏ ਜੂਡੋ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ ਹੈ।

ਅਜੀਤ ਡੈਸਕ 30-11-2026
ਪੰਜਗਰਾਈਂ ਕਲਾਂ, 29 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਜੂਡੋ ਮੁਕਾਬਲਿਆਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਦੀ ਵਿਦਿਆਰਥਣ ਆਲੀਆ ਖਾਨ ਨੇ ਤੀਜਾ ਸਥਾਨ ਹਾਸਿਲ ਕਰਕੇ ਜਿੱਤ ਦਾ ਪਰਚਮ ਲਹਿਰਾਇਆ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਆਲੀਆ ਖਾਨ ਪੰਜਾਬ ਸਰਕਾਰ ਵਲੋਂ ਫ਼ਤਿਹਗੜ੍ਹ ਸਾਹਿਬ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-4’ ਤਹਿਤ ਕਰਵਾਏ ਗਏ ਜੂਡੋ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰਪਾਲ ਸਿੰਘ ਦੇ ਸਿਰ ਜਾਂਦਾ ਹੈ। ਵਿਦਿਆਰਥਣ ਆਲੀਆ ਖਾਨ ਦੀ ਇਸ ਪ੍ਰਾਪਤੀ ’ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਲਖਵਿੰਦਰ ਸ਼ਰਮਾ ਦੀ ਮਾਤਾ ਸ਼ਾਂਤੀ ਦੇਵੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਰਾਮਾਂ ਮੰਡੀ ਵਿਚ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸਾਢੇ ਤਿੰਨ ਲੱਖ ਰੁਪਏ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।