15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕਾਰ ਚੋਰੀ ਕਰਨ ਦੇ ਦੋਸ਼ 'ਚ ਪਰਚਾ

ਅਜੀਤ ਡੈਸਕ 01-01-2026
ਰਾਜਪੁਰਾ, 31 ਦਸੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਰਸਤੇ 'ਚ ਕਾਰ ਖ਼ਰਾਬ ਹੋਈ ਕਾਰ ਨੂੰ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕੁਲਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨਨਹੇੜੀ ਤਹਿਸੀਲ ਬੱਸੀ ਪਠਾਣਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਕਾਰ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦ ਉਹ ਪਿੰਡ ਮਹਿਤਾਬਗੜ੍ਹ ਨੇੜੇ ਗਿਆ ਤਾਂ ਉਸ ਦੀ ਕਾਰ ਖ਼ਰਾਬ ਹੋ ਗਈ | ਉਸ ਨੇ ਕਾਰ ਨੂੰ ਲਾਕ ਕੀਤਾ ਅਤੇ ਆਪ ਚਲਾ ਗਿਆ | ਜਦੋਂ ਉਹ ਮੁੜ ਕੇ ਆਇਆ ਤਾਂ ਵੇਖਿਆਂ ਕਿ ਉੱਥੇ ਕਾਰ ਨਹੀਂ ਹੈ | ਸ਼ਿਕਾਇਤ ਮੁਤਾਬਿਕ ਉਸ ਨੰੂ ਪਤਾ ਲੱਗਾ ਕਿ ਉਸ ਦੀ ਕਾਰ ਮਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਆਪਣੇ ਤਿੰਨ ਹੋਰ ਸਾਥੀਆਂ ਦੀ ਮਦਦ ਨਾਲ ਚੋਰੀ ਕਰਕੇ ਲੈ ਗਿਆ ਹੈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਨਪ੍ਰੀਤ ਸਿੰਘ ਅਤੇ ਤਿੰਨ ਹੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਲਵਈ ਸਭਾ ਪੰਜਾਬ ਵਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਨਕਾਬਪੋਸ਼ ਵਿਅਕਤੀਆਂ ਵਲੋਂ ਨੌਜਵਾਨ 'ਤੇ ਹਮਲਾ ਕਰ ਕੇ ਖੋਹਿਆ ਬੈਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।