15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਲਵਈ ਸਭਾ ਪੰਜਾਬ ਵਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 01-01-2026
ਸਮਾਣਾ, 31 ਦਸੰਬਰ (ਸਾਹਿਬ ਸਿੰਘ)-ਮਲਵਈ ਸਭਾ ਪੰਜਾਬ ਨੇ ਕੌਮੀ ਪ੍ਰਧਾਨ ਜਰਨੈਲ ਸਿੰਘ ਮਾਨ ਦੀ ਅਗਵਾਈ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦ ਸਿੰਘ, ਸਿੰਘਣੀਆਂ ਤੇ ਭੁਜੰਗੀਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਸਭਾ ਵਲੋਂ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਕਰਵਾਏ ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾਤਾ ਤੇ 'ਆਪ' ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸ. ਮਿੰਟੂ ਨੇ ਆਖਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ, ਪਿਤਾ ਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਮਜ਼ਲੂਮਾਂ ਦੀ ਰੱਖਿਆ ਲਈ ਕੀਤੀ | ਉਨ੍ਹਾਂ ਗਰੀਬ ਅਤੇ ਕਥਿਤ ਦਲਿਤ ਲੋਕਾਂ ਨੂੰ ਸਰਦਾਰ ਬਣਾਇਆ ਅਤੇ ਸਿਰ ਉੱਚਾ ਚੁੱਕ ਤੇ ਤੁਰਨ ਦੇ ਯੋਗ ਬਣਾਇਆ | ਗੁਰੂ ਸਾਹਿਬ ਦੀ ਕੁਰਬਾਨੀ ਦੀ ਮਿਸਾਲ ਨਾ ਮਿਲੀ ਹੈ ਅਤੇ ਨਾ ਹੀ ਮਿਲੇਗੀ | ਇਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਬਾਣੀ ਦਾ ਕੀਰਤਨ ਗੁਰਦੁਆਰਾ ਸਾਹਿਬ ਦੇ ਮੁੱਖ ਗੰਥੀ ਬਾਬਾ ਬਲਵਿੰਦਰ ਸਿੰਘ ਨੇ ਕੀਤਾ | ਸਭਾ ਦੇ ਪ੍ਰਧਾਨ ਜਰਨੈਲ ਸਿੰਘ ਮਾਨ ਨੇ ਸ. ਮਿੰਟੂ ਤੇ ਹੋਰ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਭਵਨ ਨਾਭਾ ਲਈ ਸੌਂਪਿਆ 10 ਲੱਖ ਦਾ ਚੈੱਕ ਅਗਲੀ ਖ਼ਬਰ ਕਾਰ ਚੋਰੀ ਕਰਨ ਦੇ ਦੋਸ਼ 'ਚ ਪਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।