17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਭਵਨ ਨਾਭਾ ਲਈ ਸੌਂਪਿਆ 10 ਲੱਖ ਦਾ ਚੈੱਕ

ਅਜੀਤ ਡੈਸਕ 01-01-2026
ਨਾਭਾ, 31 ਦਸੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਬੁਲਾ ਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਮੌਜੂਦਗੀ 'ਚ ਵਿਸ਼ਵਕਰਮਾ ਭਵਨ ਨਾਭਾ ਦੇ ਪ੍ਰਧਾਨ ਚਰਨ ਸਿੰਘ ਰਲਹਨ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ | ਉਪਰੰਤ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਨਾਭਾ ਵਿਖੇ ਨਵੇਂ ਬਣੇ ਵਿਸ਼ਵਕਰਮਾ ਭਵਨ ਦੇ ਉਦਘਾਟਨ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਸਥਾ ਨੂੰ 10 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ | ਪ੍ਰਧਾਨ ਚਰਨ ਸਿੰਘ ਰਲਹਨ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਹਾ ਹੈ ਉਹ ਕੀਤਾ | ਇਸ ਮੌਕੇ ਭਗਵੰਤ ਸਿੰਘ, ਪਾਖਰ ਸਿੰਘ ਸਹੌਲੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਪਟੇਲ ਕਾਲਜ ਦੀਆਂ ਚੋਣਾਂ 'ਚ ਕਾਂਗਰਸ ਦਾ ਹੱਥ ਰਿਹਾ ਉੱਪਰ ਅਗਲੀ ਖ਼ਬਰ ਮਲਵਈ ਸਭਾ ਪੰਜਾਬ ਵਲੋਂ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।