18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵੱਡੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰ ਸ਼ਰਧਾ ਸਤਿਕਾਰ ਕੀਤਾ ਭੇਟ

ਅਜੀਤ ਡੈਸਕ 01-01-2026
ਪਟਿਆਲਾ, 31 ਦਸੰਬਰ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਵੱਡੀ ਗਿਣਤੀ 'ਚ ਜੁੜੀਆਂ ਸੰਗਤਾਂ ਤੇ ਸਮੂਹ ਮੁਲਾਜ਼ਮਾਂ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਦਾ ਨਾਂਅ ਸਿਮਰਨ ਕੀਤਾ¢ ਦÏਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲਿਆਂ ਨੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਅਤੇ ਸ਼ਰਧਾ ਸਤਿਕਾਰ ਭੇਟ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ¢ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਸਾਹਿਬਜ਼ਾਦਿਆਂ ਦੇ ਜੀਵਨ ਤੇ ਧਰਮ ਪ੍ਰਤੀ ਪ੍ਰਗਟਾਈ ਦਿ੍ੜਤਾ ਨੂੰ ਆਪਣ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ¢ ਇਸ ਮÏਕੇ ਮੈਨੇਜਰ ਭਾਗ ਸਿੰਘ ਰਾਜਪੁਰਾ ਨੇ ਸਮੁੱਚੀਆਂ ਸੰਗਤਾਂ ਅਤੇ ਸਮੂਹ ਸਟਾਫ ਸਮੇਤ ਸਾਹਿਬਜਾਦਿਆਂ ਨੂੰ ਅਕੀਦਤ ਭੇਟ ਕਰਦਿਆਂ ਧਰਮ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ¢ ਭਾਈ ਗੁਲਵਿੰਦਰ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਸੁਪਰਵਾਈਜਰ ਵਰਿੰਦਰ ਸਿੰਘ ਗੋਲਡੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ ਤੋਂ ਇਨਾਵਾ ਸਮੂਹ ਸਟਾਫ਼ ਮੈਂਬਰ ਤੇ ਸੰਗਤਾਂ ਆਦਿ ਸ਼ਾਮਿਲ ਸਨ¢
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਨੇ ਰੇਲਵੇ ਸਟੇਸ਼ਨ ਖਮਾਣੋਂ ਵਿਖੇ ਯਾਤਰੂ ਗੱਡੀਆਂ ਰੋਕੇ ਜਾਣ ਦੀ ਕੀਤੀ ਮੰਗ <br/> ਅਗਲੀ ਖ਼ਬਰ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।