29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਲੌਟ, ਬਿੱਲੂ

ਅਜੀਤ ਡੈਸਕ 25-01-2026
ਭਾਦਸੋਂ, 24 ਜਨਵਰੀ (ਪ੍ਰਦੀਪ ਦੰਦਰਾਲਾ)-ਨਵੰਬਰ 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਇਕ ਕਤਲੇਆਮ ਦੇ ਕੇਸ 'ਚੋਂ ਅਦਾਲਤ ਵਲੋਂ ਬਰੀ ਕਰ ਦਿੱਤੇ ਜਾਣ ਤੇ ਪ੍ਰਤੀਕਰਮ ਦਿੰਦਿਆਂ ਸਾ. ਚੇਅਰਮੈਨ ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾ. ਚੇਅਰਮੈਨ ਗੁਰਦਿਆਲ ਸਿੰਘ ਬਿੱਲੂ ਨਾਭਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ ਤੇ ਇਉਂ ਲਗਦੇ ਜਿਵੇਂ ਹਿੰਦੁਸਤਾਨ 'ਚ ਦੋ ਕਾਨੂੰਨ ਚੱਲ ਰਹੇ ਹੋਣ | ਲੌਟ ਨੇ ਕਿਹਾ ਕਿ ਇਕ ਪਾਸੇ ਤਾਂ 84 ਦੀ ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿੱਖਾਂ ਦੇ ਕਤਲਾਂ 'ਚ ਸ਼ਾਮਲ ਮੁਜਰਮਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ 35-35 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਅਦਾਲਤਾਂ ਤੇ ਸਰਕਾਰਾਂ ਇਹ ਦੱਸਣ ਕਿ ਫਿਰ ਦਿੱਲੀ 'ਚ ਸਿੱਖਾਂ ਦਾ ਕਤਲੇਆਮ ਕਿਸ ਨੇ ਕੀਤਾ | ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਲੌਟ, ਬਲਵੀਰ ਸਿੰਘ ਨੰਬਰਦਾਰ, ਦਲਵੀਰ ਸਿੰਘ ਪੱਪੂ, ਭੀਮ ਸਿੰਘ ਗੁਰਨਾ, ਅਵਤਾਰ ਸਿੰਘ ਸੋਹਲ, ਹਰੀ ਸਿੰਘ ਪ੍ਰਧਾਨ, ਭਗਵੰਤ ਸਿੰਘ ਲਾਲੀ, ਡਾ. ਰਾਮ ਕੁਮਾਰ, ਗੁਰਮੀਤ ਸਿੰਘ ਜੈਲਦਾਰ, ਗੁਰਮੀਤ ਸਿੰਘ ਗੁਰਨਾ, ਭੀਮ ਸਿੰਘ ਰੈਹਿਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਦ ਮਿਲੇਨੀਅਮ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਸਕਾਲਰਜ਼ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।