28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਿਨਾਂਹੇੜੀ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਨਾਭਾ, 24 ਜਨਵਰੀ (ਕਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਂਹੇੜੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰਿਆਲੀ ਤੇ ਖ਼ੁਸ਼ਹਾਲੀ ਅਤੇ ਵਿੱਦਿਆ ਦਾ ਦਾਨ ਦੇਣ ਵਾਲੀ ਮਾਤਾ ਸਰਸਵਤੀ ਮਾਤਾ ਨੂੰ ਸਮਰਪਿਤ ਬਸੰਤ ਪੰਚਮੀ ਦਾ ਤਿਉਹਾਰ ਬੜੇ ਵਧੀਆ ਢੰਗ ਨਾਲ ਮਨਾਇਆ ਗਿਆ | ਸਰਸਵਤੀ ਮਾਤਾ ਅੱਗੇ ਵਿਦਿਆਰਥੀਆਂ ਨੂੰ ਵਿਦਿਆ ਦਾ ਦਾਨ ਅਤੇ ਸਾਰਿਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਦੀ ਆਰੰਭਤਾ ਦੇ ਨਾਲ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਪਤੰਗ ਮੇਕਿੰਗ, ਕਵਿਤਾ ਉਚਾਰਨ ਅਤੇ ਇਸ ਤਿਉਹਾਰ ਦੀ ਮਹੱਤਤਾ ਸੰਬੰਧੀ ਵਿਚਾਰ ਪੇਸ਼ ਕੀਤੇ ਗਏ | ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਚੱਢਾ ਅਤੇ ਪਿ੍ੰਸੀਪਲ ਸਤਵਿੰਦਰ ਪ੍ਰੀਤ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸ ਤਿਉਹਾਰ ਦੀ ਮਹੱਤਤਾ ਸੰਬੰਧੀ ਚਾਨਣਾ ਪਾਇਆ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ 'ਤੇ ਜ਼ੋਰ ਦੇਣ ਲਈ ਕਿਹਾ ਗਿਆ |
ਪਿਛਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਰ.ਬੀ.ਐੱਲ. ਬੈਂਕ ਵਲੋਂ ਧਨਵੰਤਰੀ ਮੁਹਿੰਮ ਤਹਿਤ ਲਗਾਇਆ ਸਿਹਤ ਨਿਰੀਖਣ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।