01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਧਾਇਕ ਨਾਭਾ ਦੀ ਅਗਵਾਈ ਹੇਠ ਪਿੰਡ ਅਗੇਤਾ ਦੀ ਪੰਚਾਇਤ ਹੋਈ 'ਆਪ' 'ਚ ਸ਼ਾਮਿਲ

ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਪਿੰਡ ਅਗੇਤਾ ਦੀ ਪੰਚਾਇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੁੰਦੀ ਹੋਈ | ਅਜੀਤ ਤਸਵੀਰ <br/> 26-01-2026
ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਹਲਕਾ ਨਾਭਾ ਪਿੰਡ ਅਗੇਤਾ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਸ਼ਾਮਿਲ ਹੋਣ ਵਾਲਿਆਂ ਵਿਚ ਰਮਨਦੀਪ ਕੌਰ ਸਰਪੰਚ ਦੇ ਪਿਤਾ ਬਲਜੀਤ ਸਿੰਘ, ਪੰਚ ਹਰਬੰਤ ਸਿੰਘ, ਪੰਚ ਗੁਰਤੇਜ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਬਹਾਦਰ ਸਿੰਘ ਹਨ | ਉਨ੍ਹਾਂ ਪੰਚਾਇਤ ਦੇ ਸਮੂਹ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਵਾਏ ਜਾਣਗੇ ਤੇ ਪਿੰਡ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੀ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇ | ਉਨ੍ਹਾਂ ਪੰਚਾਇਤ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਕਿਸੇ ਪ੍ਰਕਾਰ ਦੀ ਪਿੰਡ ਵਾਸੀਆਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਸ਼ਾਮਿਲ ਹੋਣ ਉਪਰੰਤ ਪੰਚਾਇਤ ਤੇ ਸਮੂਹ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤਾਂ ਕਿ ਮੁੜ ਤੋਂ 'ਆਪ' ਪਾਰਟੀ ਦੀ ਸਰਕਾਰ ਬਣ ਸਕੇ | ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਂਕੀ, ਭੁਪਿੰਦਰ ਸਿੰਘ ਕਲਰ ਮਾਜਰੀ, ਜਸਵੀਰ ਸਿੰਘ ਛਿੰਦਾ, ਰਾਜੀਵ ਪਾਠਕ, ਮੱਖਣ ਸਿੰਘ ਨਿਰਮਾਣਾ, ਪ੍ਰਭ ਨਾਭਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਜਪੁਰਾ ਸਿਵਲ ਹਸਪਤਾਲ 'ਚ ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਸੈਂਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।