02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਧਾਇਕ ਦੇਵ ਮਾਨ ਨੇ ਭੋੜੇ ਤੋਂ ਮੱਲੇਵਾਲ ਜਾਣ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 26-01-2026
ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਲਗਾਤਾਰ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਤਹਿਤ ਨਾਭਾ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਹ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਪਿੰਡ ਭੋੜੇ ਤੋਂ ਲੈ ਕੇ ਮੱਲੇਵਾਲ ਟੀ-ਪੁਆਇੰਟ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ ਤਕਰੀਬਨ 5 ਕਿੱਲੋਮੀਟਰ ਹੈ ਤੇ ਇਸ ਉੱਪਰ ਅੰਦਾਜ਼ਨ ਲਾਗਤ ਤਕਰੀਬਨ 90 ਲੱਖ ਰੁਪਏ ਹੈ | ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ 'ਚ ਹਲਕਾ ਨਾਭਾ ਦੇ ਪਿੰਡ 'ਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਜੇ. ਈ. ਅਰਵਿੰਦ ਕੁਮਾਰ, ਸੀਨੀਅਰ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ, ਗੁਰਪ੍ਰੀਤ ਸਿੰਘ ਮੱਲੇਵਾਲ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਰਾਮ ਪਿਆਰਾ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਲਾਡੀ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਗਾਂਧੀ, ਪਰਮਿੰਦਰ ਸਿੰਘ, ਕਰਮਜੀਤ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਬਰਾੜ ਅਗਲੀ ਖ਼ਬਰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।