03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਯੁੱਧਵੀਰ ਸਿੰਘ ਸੋਢੀ ਭਾਜਪਾ ਮੰਡਲ ਨਾਭਾ ਦਾ ਸਕੱਤਰ ਬਣਿਆ

ਅਜੀਤ ਡੈਸਕ 26-01-2026
ਨਾਭਾ, 25 ਜਨਵਰੀ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵਲੋਂ ਮੰਡਲ ਪ੍ਰਧਾਨ ਪਰਮਿੰਦਰ ਗੁਪਤਾ ਦੀ ਅਗਵਾਈ 'ਚ ਮੰਡਲ ਨਾਭਾ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਪਾਰਟੀ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਯੂਥ ਆਗੂ ਯੁੱਧਵੀਰ ਸਿੰਘ ਸੋਢੀ ਨੂੰ ਮੰਡਲ ਸਕੱਤਰ ਬਣਾਇਆ ਗਿਆ ਹੈ | ਇਥੇ ਜ਼ਿਕਰਯੋਗ ਹੈ ਕਿ ਯੁੱਧਵੀਰ ਸਿੰਘ ਸੋਢੀ ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰੈੱਸ ਸਕੱਤਰ ਤੇ ਸੀਨੀਅਰ ਪੱਤਰਕਾਰ ਗੁਰਿੰਦਰਜੀਤ ਸਿੰਘ ਸੋਢੀ ਦੇ ਪੁੱਤਰ ਹਨ | ਭਾਜਪਾ ਹਾਈਕਮਾਨ ਤੇ ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਨਵ-ਨਿਯੁਕਤ ਮੰਡਲ ਸਕੱਤਰ ਨਾਭਾ ਯੁੱਧਵੀਰ ਸਿੰਘ ਸੋਢੀ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ-ਨਾਲ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਪਿਛਲੀ ਖ਼ਬਰ ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਗਣਤੰਤਰ ਦਿਵਸ ਸਮਾਗਮ ਲਈ ਫੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗੀ ਸਹੂਲਤ-ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।