17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ਲਾਘਾਯੋਗ- ਮਨੇਸ਼

ਅਜੀਤ ਡੈਸਕ 29-01-2026
ਸਮਾਣਾ, 28 ਜਨਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ਲਾਘਾਯੋਗ ਕਦਮ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅੰਤਰਰਾਸ਼ਟਰੀ ਵੈੱਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ਼ ਨੇ ਆਖਿਆ ਹੈ ਕਿ ਨਸ਼ਿਆਂ ਨੇ ਪੰਜਾਬ ਦਾ ਲੱਕ ਤੋੜ ਦਿੱਤਾ ਹੈ | ਨਸ਼ਿਆਂ ਕਾਰਨ ਪੰਜਾਬ ਦੇ ਸੈਂਕੜੇ ਘਰ ਬਰਬਾਦ ਹੋ ਗਏ ਹਨ ਪਰ ਕਦੀ ਵੀ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਮਾਨਦਾਰੀ ਨਾਲ ਉਪਰਾਲੇ ਨਹੀਂ ਹੋਏ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕਰ ਰਹੇ ਹਨ | ਸਰਕਾਰ ਦੀ ਨੇਕ ਨੀਤੀ ਕਾਰਨ ਸੂਬੇ ਅੰਦਰ ਨਸ਼ਿਆਂ ਨੇ ਦਮ ਤੋੜਿਆ ਹੈ | ਮਨੇਸ਼ ਦਾ ਇਹ ਵੀ ਮੰਨਣਾ ਹੈ ਕਿ ਕਿਸੇ ਵੀ ਸਮੱਸਿਆ ਦਾ ਹੱਲ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਹੋ ਸਕਦਾ | ਇਸ ਲਈ ਸਰਕਾਰ ਤੇ ਪੁਲਿਸ ਨੂੰ ਸਹਿਯੋਗ ਕਰਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਵਧੀਆ ਤੇ ਸੁਨਹਿਰੀ ਮੌਕਾ ਹੈ | ਉਨ੍ਹਾਂ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੀਨੀ ਡੋਰ ਦਾ ਪ੍ਰਯੋਗ ਕਰਕੇ ਹੋਰਨਾਂ ਦੀ ਜਾਨ ਲੈਣ ਦਾ ਕਾਰਨ ਨਾ ਬਣਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਦਲਿਤ-ਹਿਤੈਸ਼ੀ ਦਾਅਵੇ ਖੋਖਲੇ, ਐੱਸ. ਸੀ. ਸਬ-ਪਲਾਨ ਦੇ ਨਾਂਅ 'ਤੇ ਪੰਜਾਬ ਨਾਲ ਧੋਖਾ- ਕੈਂਥ ਅਗਲੀ ਖ਼ਬਰ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਲੋਂ 'ਆਈਡੀਆ ਸਕਾਲਰਸ਼ਿਪ' ਪ੍ਰੀਖਿਆ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।