17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ 1 ਨੂੰ

ਪਟਿਆਲੇ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਰੋਟਰੀ ਕਲੱਬ ਨਾਭਾ ਗ੍ਰੇਟਰ ਦੇ ਗਵਰਨਰ ਸ਼ਾਸਤਰੀ ਲਲਿਤ ਸ਼ਰਮਾ, ਵਿਵੇਕ ਖੰਨਾ ਤੇ ਤੇਜ ਬਾਂਸਲ | ਅਜੀਤ ਤਸਵੀਰ <br/> 29-01-2026
ਨਾਭਾ 28 ਜਨਵਰੀ (ਜਗਨਾਰ ਸਿੰਘ ਦੁਲੱਦੀ)-ਰੋਟਰੀ ਕਲੱਬ ਨਾਭਾ ਗ੍ਰੇਟਰ ਵਲੋਂ ਸਵ. ਸ੍ਰੀਮਤੀ ਕੈਲਾਸ ਸ਼ਰਮਾ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਨਿਰੀਖਣ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ | ਇਸ ਦੀ ਜਾਣਕਾਰੀ ਦਿੰਦੇ ਹੋਏ ਗਵਰਨਰ ਸ਼ਾਸਤਰੀ ਲਲਿਤ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਵੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਮਹਿਮਾਨ ਰੋ: ਅਮਿਤ ਸਿੰਗਲਾ (ਡੀਜੀ 26-27) ਅਤੇ ਪਦਮਜੀਤ ਸਿੰਘ ਢਿੱਲੋਂ ਜਰਮਨੀ ਵਿਸ਼ੇਸ਼ ਤੌਰ 'ਤੇ ਕੈਂਪ 'ਚ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਕਮ ਅਤੇ ਅੱਖਾਂ ਦੇ ਅਪਰੇਸ਼ਨ ਡਾ. ਮਨਪ੍ਰੀਤ ਸਿੰਘ (ਐੱਮ.ਬੀ.ਬੀ.ਐੱਸ., ਐੱਮ.ਐੱਸ.) ਐਡਵਾਂਸਡ ਮੋਤੀਆਬਿੰਦ ਅਤੇ ਲੇਸਿਕ ਸੁਜਿਓਨ ਏਕਜੋਤ ਅੱਖਾਂ ਦਾ ਹਸਪਤਾਲ ਨਾਭਾ ਟੀਮ ਵਲੋਂ ਕੀਤਾ ਜਾਵੇਗਾ | ਸ਼ਾਸਤਰੀ ਲਲਿਤ ਸ਼ਰਮਾ ਨੇ ਕਿਹਾ ਕਿ ਇਹ ਕੈਂਪ 1 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸਥਾਨਕ ਤਿ੍ਵੇਣੀ ਪੈਲੇਸ ਪਟਿਆਲਾ ਗੇਟ ਵਿਖੇ ਲਗਾਇਆ ਜਾਵੇਗਾ | ਇਸ ਮੌਕੇ ਤੇਜ ਬਾਂਸਲ ਕੈਸ਼ੀਅਰ, ਵਿਵੇਕ ਖੰਨਾ ਪ੍ਰੋਜੈਕਟ ਚੇਅਰਮੈਨ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮੋਬਾਈਲ ਦੀ ਖੋਹ ਕਰਨ 'ਤੇ 3 ਅਣਪਛਾਤੇ ਮੋਟਰਸਾਈਕਲ ਸਵਾਰ ਨਾਮਜ਼ਦ ਅਗਲੀ ਖ਼ਬਰ ਪਾਵਰਕਾਮ ਦੇ ਮੀਟਰ ਰੀਡਰਾਂ ਦੀ ਹੜਤਾਲ ਦੇ ਬਾਵਜੂਦ ਖਪਤਕਾਰਾਂ ਨੂੰ ਆ ਰਹੇ ਬਿੱਲਾਂ ਦੇ ਸੁਨੇਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।