ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਵਿਅਕਤੀਆਂ ਤੋਂ ਮੋਬਾਈਲ ਦੀ ਖੋਹ ਕਰਨ ਵਾਲੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਿੰਦਰਜੀਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਕਾਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਉਹ ਦਸਮੇਸ਼ ਕਾਲੋਨੀ ਨੇੜਲੇ ਓਵਰ ਬਿ੍ਜ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਖ਼ਰਾਬ ਹੋ ਗਿਆ ਅਤੇ ਉਸ ਨੇ ਆਪਣੇ ਜਾਣਕਾਰ ਤੇ ਜਿਸ ਵੀ ਨੂੰ ਮੌਕੇ 'ਤੇ ਬੁਲਾ ਲਿਆ | ਇਸ ਦੌਰਾਨ 3 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਉਸ ਦਾ ਤੇ ਉਸ ਦੇ ਜਾਣਕਾਰ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ 3 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |