ਫੋਕਲ ਪੁਆਇੰਟ ਨਾਭਾ ਦੀਆਂ ਸੜਕਾਂ ਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਸਟਰੀਟ ਲਾਈਟਾਂ ਵੀ ਹੋਈਆਂ ਗੁੱਲ
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਗੱਲਬਾਤ ਕਰਦੇ ਹੋਏ¢
<br/>
ਨਾਭਾ ਸਥਿਤ ਫੋਕਲ ਪੁਆਇੰਟ ਇੰਡਸਟਰੀ ਦੀਆਂ ਸੜਕਾਂ 'ਤੇ ਖੜਾ ਗੰਦਾ ਪਾਣੀ ਦਿਖਾਉਂਦੇ ਹੋਏ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਤੇ ਹੋਰ ਇੰਡਸਟਰੀ ਮਾਲਕ¢ (ਸੱਜੇ) ਫੋਕਲ ਪੁਆਇੰਟ ਇੰਡਸਟਰੀ ਤੇ ਮੁੱਖ ਗੇਟ 'ਤੇ ਖੜਾ ਗੰਦਾ ਪਾਣੀ¢ ਤਸਵੀਰਾਂ : ਜਗਨਾਰ ਸਿੰਘ ਦੁਲੱਦੀ
<br/>
29-01-2026
ਕੀ ਕਹਿਣਾ ਹੈ ਭਾਜਪਾ ਆਗੂ ਦਾ-
ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਨੂੰ ਆ ਰਹੀਆਂ ਸਮੱਸਿਆ ਸੰਬੰਧੀ ਗੱਲਬਾਤ ਕਰਦੇ ਹੋਏ ਭਾਜਪਾ ਵਪਾਰ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਮਹੀਨਿਆਂ ਤੋਂ ਨਹੀਂ ਸਗੋਂ ਕਈ ਸਾਲਾਂ ਤੋਂ ਇੰਡਸਟਰੀ ਮਾਲਕ ਸੜਕਾਂ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜੂਝ ਰਹੇ ਹਨ, ਜਿਸ ਵੱਲ ਸੰਬੰਧਿਤ ਮਹਿਕਮੇ ਦੇ ਅਧਿਕਾਰੀ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ¢ ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਸੜਕਾਂ ਬਣਾਉਣ ਦੇ ਨਾਲ ਨਾਲ ਸੀਵਰੇਜ ਪਾਉਣ ਅਤੇ ਬਿਜਲੀ ਦਾ ਸਹੀ ਤਰੀਕੇ ਨਾਲ ਪ੍ਰਬੰਧ ਕਰਨ ਕਿਉਂ ਜੋ ਫੋਕਲ ਪੁਆਇੰਟ ਇੰਡਸਟਰੀ ਏਰੀਏ ਅੰਦਰ ਰਾਤ ਸਮੇਂ ਚੋਰੀਆਂ ਬਹੁ ਗਿਣਤੀ ਵਿੱਚ ਹੋ ਰਹੀਆਂ ਹਨ¢
ਕੀ ਕਹਿਣਾ ਹੈ ਹਲਕਾ ਵਿਧਾਇਕ ਦੇਵ ਮਾਨ ਦਾ-
ਜਦੋਂ ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਗੱਲ ਕੀਤੀ ਗਈ ਤਾਂ ਉਨਾਂ ਕਿਹਾ ਕਿ ਉਹ ਇੰਡਸਟਰੀ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜਲਦੀ ਹੀ ਇਹ ਮਾਮਲਾ ਜਿੱਥੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ਉਥੇ ਹੀ ਸੰਬੰਧਤ ਮਹਿਕਮੇ ਦੇ ਅਧਿਕਾਰੀਆਂ ਨਾਲ ਵੀ ਉਹ ਜਲਦੀ ਹੀ ਗੱਲ ਗੱਲ ਕਰਕੇ ਇਸ ਮਸਲੇ ਦਾ ਹੱਲ ਕਰਵਾਉਣਗੇ¢ ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਤੇ ਮੁਲਾਜ਼ਮਾਂ ਨੂੰ ਕਦੋਂ ਤੱਕ ਸੜਕਾਂ 'ਤੇ ਖੜੇ ਪਾਣੀ ਤੋਂ ਨਿਜ਼ਾਤ ਮਿਲਦੀ ਹੈ ਜਾਂ ਫਿਰ ਇਸੇ ਤਰ੍ਹਾਂ ਫੋਕਲ ਇੰਡਸਟਰੀ ਦੇ ਮਾਲਕ ਅਤੇ ਮੁਲਾਜ਼ਮ ਪ੍ਰੇਸ਼ਾਨ ਹੁੰਦੇ ਰਹਿਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ¢