01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬੀਮਾ ਸਕੀਮ ਪੰਜਾਬ ਦੇ ਇਤਿਹਾਸ 'ਚ ਮੀਲ ਪੱਥਰ ਸਾਬਤ ਹੋਵੇਗੀ-ਜੌੜਾਮਾਜਰਾ

ਅਜੀਤ ਡੈਸਕ 31-01-2026
ਸਮਾਣਾ, 30 ਜਨਵਰੀ (ਸਾਹਿਬ ਸਿੰਘ)-'ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ 10 ਲੱਖ ਦੀ ਸਿਹਤ ਬੀਮਾ ਸਕੀਮ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਕਾਰਡ ਬਣਾ ਕੇ ਪੰਜਾਬ ਦਾ ਹਰ ਬਸ਼ਿੰਦਾ ਸੂਚੀਬੱਧ ਹਸਪਤਾਲਾਂ ਵਿਚ 2300 ਬਿਮਾਰੀਆਂ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ | ਇਸ ਸਕੀਮ ਨੂੰ ਪੂਰੇ ਭਾਰਤ ਵਿਚ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਲਾਗੂ ਕਰਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ |' ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਸਕੀਮ ਦੀ ਰਜਿਸਟੇ੍ਰਸ਼ਨ ਸ਼ੁਰੂ ਕਰਵਾਉਂਦਿਆਂ ਕੀਤਾ | ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਗੋਪਾਲ ਕ੍ਰਿਸ਼ਨ ਗਰਗ ਵੀ ਮੌਜੂਦ ਸਨ | ਸ. ਜੌੜਾਮਾਜਰਾ ਨੇ ਆਖਿਆ ਕਿ ਅੱਜ ਦੇ ਸਮੇਂ ਵਿਚ ਇਲਾਜ ਬਹੁਤ ਮਹਿੰਗਾ ਹੋ ਚੁੱਕਾ ਹੈ | ਪੈਸੇ ਦੀ ਘਾਟ ਕਾਰਨ ਇਲਾਜ ਖੁਣੋਂ ਕਈ ਮਰੀਜ਼ ਦਮ ਤੋੜ ਦਿੰਦੇ ਹਨ | ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਲੋਕਾਂ ਨੂੰ ਸਮਰਪਿਤ ਸੋਚ ਕਾਰਨ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਤੋਂ ਬਾਅਦ ਸਿਹਤ ਕ੍ਰਾਂਤੀ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿਚ 10 ਲੱਖ ਰੁਪਏ ਦਾ ਇਲਾਜ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਹੋਵੇਗਾ | ਉਨ੍ਹਾਂ ਆਖਿਆ 2022 ਵਿਚ ਜਦੋਂ ਆਮ ਆਦਮੀ ਪਾਰਟੀ ਚੋਣ ਮੈਦਾਨ ਵਿਚ ਆਈ ਸੀ ਤਾਂ ਮਿਆਰੀ ਸਿੱਖਿਆ ਤੇ ਬਿਹਤਰ ਸਿਹਤ ਸੇਵਾਵਾਂ ਦਾ ਵਾਅਦਾ ਕੀਤਾ ਸੀ | ਵਾਅਦੇ ਮੁਤਾਬਿਕ 881 ਆਮ ਆਦਮੀ ਮੁਹੱਲਾ ਕਲੀਨਕਾਂ ਖੋਲ੍ਹੀਆਂ ਗਈਆਂ ਹਨ | ਪੰਜਾਬ ਸਰਕਾਰ ਨੇ ਵਿਤਕਰੇਬਾਜ਼ੀ ਤੋਂ ਉਪਰ ਉੱਠ ਕੇ ਹਰ ਇਕ ਤਬਕੇ, ਸਰਕਾਰੀ ਮੁਲਾਜ਼ਮ ਤੇ ਆਮ ਆਦਮੀ ਨੂੰ ਮੁਫ਼ਤ ਇਲਾਜ ਦੇਣ ਦਾ ਉਪਰਾਲਾ ਕੀਤਾ ਹੈ | ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਪੰਜਾਬ ਨਾਲ ਕੇਂਦਰ ਸਰਕਾਰ ਵਿਤਕਰਾ ਕਰ ਰਹੀ ਹੈ | ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਆ ਕੇ ਪੰਜਾਬ ਨੂੰ ਪੈਕੇਜ ਜਾਂ ਕੋਈ ਵੱਡੀ ਰਾਹਤ ਦਿੰਦੇ ਹਨ, ਤਾਂ ਉਹ ਇਸ ਦਾ ਸਵਾਗਤ ਕਰਨਗੇ | ਉਨ੍ਹਾਂ ਆਖਿਆ ਕਿ ਬਾਪ ਲਈ ਸਾਰੇ ਬੱਚੇ ਇਕ ਬਰਾਬਰ ਹੁੰਦੇ ਹਨ |
ਪਿਛਲੀ ਖ਼ਬਰ ਰਾਸ਼ਟਰੀ ਕਵੀ ਸੰਮੇਲਨ ਕੱਲ੍ਹ ਅਗਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇਗਾ ਵਫ਼ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।