01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਅਮਰੀਕਾ ਦੀ ਨਾਗਰਿਕਤਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 11 ਲੱਖ

ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਵਿਦੇਸ਼ ਜਾਣ ਦੀ ਲਾਲਸਾ ਲੋਕਾਂ ਵਿਚ ਇੰਨੀ ਵੱਧ ਗਈ ਹੈ ਕਿ ਉਹ ਇਸ ਮਾਮਲੇ ਵਿਚ ਲੋਕਾਂ ਨੂੰ ਠੱਗਣ ਵਾਲੇ ਵਿਅਕਤੀਆਂ ਦੇ ਝਾਂਸੇ ਵਿਚ ਆ ਕੇ ਆਪਣੇ ਲੱਖਾਂ ਰੁਪਏ ਗਵਾ ਰਹੇ ਹਨ | ਇਸੇ ਸਿਲਸਿਲੇ ਤਹਿਤ ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗੁਲਜ਼ਾਰ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਨੇ ਝਾਂਸੇ ਵਿਚ ਲੈ ਕੇ ਕਿਹਾ ਕਿ ਉਸ ਦਾ ਭਰਾ ਅਮਰੀਕਾ ਵਿਚ ਰਹਿੰਦਾ ਹੈ ਜਿਸ ਕਰਕੇ ਉਹ ਯੂ.ਐੱਸ.ਏ. ਦੀ ਨਾਗਰਿਕਤਾ ਦਵਾ ਸਕਦਾ ਹੈ | ਅਮਰੀਕਾ ਦੀ ਨਾਗਰਿਕਤਾ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ 11 ਲੱਖ ਰੁਪਏ ਲੈ ਲਏ ਪਰ ਵਿਚ ਨਾ ਤਾਂ ਉਸ ਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਅਮਰੀਕਾ ਦੀ ਨਾਗਰਿਕਤਾ ਦਿਵਾਈ, ਜਿਸ ਆਧਾਰ ਉਤੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਅੱਜ-ਜਥੇਦਾਰ ਲਾਲਕਾ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।