01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਅੱਜ-ਜਥੇਦਾਰ ਲਾਲਕਾ

ਅਜੀਤ ਡੈਸਕ 31-01-2026
ਨਾਭਾ, 30 ਜਨਵਰੀ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ 31 ਜਨਵਰੀ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਦੱਸਿਆ ਕਿ ਅੱਜ ਹੋਣ ਵਾਲੀ ਮੀਟਿੰਗ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿਛਲੀ 24 ਜਨਵਰੀ ਨੂੰ ਕੀਤੀ ਗਈ ਮੀਟਿੰਗ ਦਾ ਸੁਨੇਹਾ ਨਾਭਾ ਹਲਕੇ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ਨਾਲ ਸਾਂਝਾ ਕੀਤਾ ਜਾਵੇਗਾ | ਜਥੇਦਾਰ ਮੱਖਣ ਸਿੰਘ ਲਾਲਕਾ ਨੇ ਹਲਕੇ ਦੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੀਟਿੰਗ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ |
ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਵਲੋਂ ਸਮਾਣਾ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਅਮਰੀਕਾ ਦੀ ਨਾਗਰਿਕਤਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 11 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।