01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਿਹਤ ਸੇਵਾਵਾਂ ਸਾਡੀ ਮੁੱਖ ਤਰਜ਼ੀਹ, ਹਰ ਯੋਗ ਪਰਿਵਾਰ ਦਾ ਬਣੇਗਾ ਸਿਹਤ ਬੀਮਾ ਕਾਰਡ-ਰਣਜੋਧ ਸਿੰਘ ਹਡਾਣਾ

ਅਜੀਤ ਡੈਸਕ 31-01-2026
• ਹਲਕਾ ਇੰਚਾਰਜ ਹਡਾਣਾ ਵਲੋਂ ਪਿੰਡ ਜਲਾਹਖੇੜੀ ਵਿਖੇ ਸਿਹਤ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ
ਦੇਵੀਗੜ੍ਹ, 30 ਜਨਵਰੀ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਮੁਹਿੰਮ ਤਹਿਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਪਿੰਡ ਜੁਲਾਹਖੇੜੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿਚ ਚੱਲ ਰਹੇ ਸਿਹਤ ਬੀਮਾ ਕਾਰਡ ਬਣਾਉਣ ਦੇ ਕਾਰਜਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਲੋਕਾਂ ਤੋਂ ਫੀਡਬੈਕ ਹਾਸਲ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਜਨਤਾ ਦੀ ਸਿਹਤ ਸਭ ਤੋਂ ਉੱਪਰ ਹੈ | ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਕਾਰਡ ਰਾਹੀਂ ਹੁਣ ਲੋਕ ਸਰਕਾਰੀ ਅਤੇ ਚੋਣਵੇਂ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਇਹ ਯੋਜਨਾ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤੀ ਦਿਵਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ, ਪਰ 'ਆਪ' ਸਰਕਾਰ ਨੇ ਇਸ ਨੂੰ ਮੂਲ ਅਧਿਕਾਰ ਬਣਾਇਆ ਹੈ | ਨਿਰੀਖਣ ਦੌਰਾਨ ਹਡਾਣਾ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪਿੰਡਾਂ ਦੇ ਬਜ਼ੁਰਗਾਂ ਅਤੇ ਅਨਪੜ੍ਹਲੋਕਾਂ ਨੂੰ ਫਾਰਮ ਭਰਨ ਜਾਂ ਦਸਤਾਵੇਜ਼ੀ ਕਾਰਵਾਈ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਸਰਕਾਰ ਦਾ ਲਕਸ਼ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ | ਹਡਾਣਾ ਨੇ ਭਰੋਸਾ ਦਿਵਾਇਆ ਕਿ ਸਰਕਾਰ ਸਿਰਫ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਹੈ, ਸਗੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਵਰਗੇ ਬੁਨਿਆਦੀ ਮੁੱਦਿਆਂ 'ਤੇ ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ | ਪਿੰਡ ਵਾਸੀਆਂ ਨੇ ਵੀ ਹਡਾਣਾ ਦੇ ਇਸ ਨਿੱਜੀ ਦਖ਼ਲ ਅਤੇ ਸਰਕਾਰ ਦੀ ਇਸ ਯੋਜਨਾ ਦੀ ਪੁਰਜ਼ੋਰ ਸ਼ਲਾਘਾ ਕੀਤੀ | ਇਸ ਮੌਕੇ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ ਗੁਰਮੇਲ ਸਿੰਘ, ਸਰਪੰਚ ਗੁਰਮੀਤ ਸਿੰਘ ਵਿਰਕ, ਗੁਰਪ੍ਰੀਤ ਸਿੰਘ ਗੋਪੀ, ਰਾਜਾ ਧੰਜੂ ਸਰੁਸਤੀਗੜ, ਬਲਾਕ ਪ੍ਰਧਾਨ ਗੁਰਤੇਜ ਬਾਜਵਾ, ਹਰਪ੍ਰੀਤ ਘੁਮਾਣ ਤੇ ਸੁਰਿੰਦਰ ਸਿੰਘ ਸ਼ਿੰਦਾ, ਯੂਥ ਵਿੰਗ ਪ੍ਰਧਾਨ ਅਮਰ ਸੰਘੇੜਾ, ਸਿਮਰਜੀਤ ਸਿੰਘ ਸੋਹਲ ਸੰਮਤੀ ਮੈਂਬਰ, ਓਾਕਾਰ ਸਿੰਘ, ਰੁਪਿੰਦਰ ਸਿੰਘ ਰੂਪੀ, ਪੀਏ ਲਾਲੀ ਰਹਿਲ, ਪੰਕਜ ਸ਼ਰਮਾ ਮੀਡੀਆ ਟੀਮ, ਜਗਪ੍ਰੀਤ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਭਾਦਸੋਂ-2 ਵਲੋਂ ਦਾਖ਼ਲਾ ਮੁਹਿੰਮ ਦਾ ਆਗ਼ਾਜ਼ ਅਗਲੀ ਖ਼ਬਰ ਵਿਧਾਇਕ ਜੌੜਾਮਾਜਰਾ ਵਲੋਂ ਸਮਾਣਾ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।