24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪੰਜਾਬ ਅੰਦਰ ਅਮਨ ਸ਼ਾਂਤੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਗੁਰਸੇਵਕ ਸਿੰਘ ਗੋਲੂ

ਅਜੀਤ ਡੈਸਕ 13-02-2026
ਨਾਭਾ, 12 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ 'ਚ ਅਮਨ ਸ਼ਾਂਤੀ ਅਤੇ ਸੂਬੇ ਦੇ ਵਿਕਾਸ ਲਈ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਲਈ ਜੂਝਣ ਵਾਲੀ ਇਕੋ-ਇਕ ਪੰਜਾਬ ਹਿਤੈਸ਼ੀ ਪਾਰਟੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰ ਤਰ੍ਹਾਂ ਦੀ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਕਾਇਮ ਰਹੀ ਹੈ, ਸਰਵਪੱਖੀ ਵਿਕਾਸ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ ਅਤੇ ਜਦੋਂ ਵੀ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦੀ ਆਫ਼ਤ ਜਾਂ ਮੁਸੀਬਤ ਆਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਅੱਗੇ ਹੋ ਕੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਸੱਚੇ ਦਿਲੋਂ ਪੰਜਾਬੀਆਂ ਦੀ ਸੇਵਾ ਕੀਤੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਝੂਠੇ ਲੋਕਾਂ ਤੇ ਫੋਕੇ ਵਾਅਦਿਆਂ ਵਾਲਿਆਂ ਤੋਂ ਅੱਕ ਚੁੱਕੇ ਹਨ, ਜਿਸ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਅਣਖੀ ਅਤੇ ਜੁਝਾਰੂ ਲੋਕ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ
ਪਿਛਲੀ ਖ਼ਬਰ ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਪੰਜਾਬ ਅੰਦਰ ਅਮਨ ਸ਼ਾਂਤੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਗੁਰਸੇਵਕ ਸਿੰਘ ਗੋਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।