24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ

ਅਜੀਤ ਡੈਸਕ 13-02-2026
ਪਟਿਆਲਾ, 12 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਨਵਾਂ ਵਿਸ਼ਾ ਬਿਜਨਸ ਬਲਾਸਟਰ ਸ਼ੁਰੂ ਕਰਵਾਇਆ ਜਾ ਚੁੱਕਾ ਹੈ | ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਸਵੈ-ਰੋਜ਼ਗਾਰ ਅਤੇ ਵਪਾਰ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਹੈ | ਇਸੇ ਤਹਿਤ ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਵਿਸ਼ੇ ਨੂੰ ਮੁੱਖ ਰੱਖ ਕੇ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਆਰਟ ਐਂਡ ਕਰਾਫ਼ਟ ਅਤੇ ਫਾਸਟ ਫੂਡ ਦਾ ਸਟਾਲ ਲਗਾਇਆ ਗਿਆ | ਇਸ ਮੌਕੇ ਢੁਡਿਆਲ ਖ਼ਾਲਸਾ ਸਕੂਲ ਵਿਖੇ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਕੌਂਸਲਰ ਜਗਤਾਰ ਸਿੰਘ ਤਾਰੀ, ਜਸਬੀਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵਲੋਂ ਇਸ ਵਿਸ਼ੇ 'ਤੇ ਕੀਤੇ ਹੋਏ ਕੰਮ ਦੀ ਪ੍ਰਸੰਸਾ ਕੀਤੀ ਗਈ ਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ | ਇਸ ਮੌਕੇ ਸਕੂਲ ਦੇ ਮੈਨੇਜਰ ਕਰਨੈਲ ਸਿੰਘ ਅਰੋੜਾ, ਹਰਜੀਤ ਸਿੰਘ ਸਾਹਨੀ, ਜੋਤਇੰਦਰ ਸਿੰਘ ਵੀ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਉੱਥੇ ਅਜੀਤਪਾਲ ਸਿੰਘ ਕੋਹਲੀ ਨੂੰ ਵਿਸ਼ੇਸ਼ ਤੌਰ 'ਤੇ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅਜੀਤਪਾਲ ਸਿੰਘ ਕੋਹਲੀ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਹਲਕਾ ਸਨÏਰ 'ਚ ਰੀਚਾਰਜ ਪ੍ਰਜੈਕਟ ਸਿਰਫ ਕਾਗਜ਼ਾਂ 'ਚ ਜਿਊਾਦੈ ਅਗਲੀ ਖ਼ਬਰ ਪੰਜਾਬ ਅੰਦਰ ਅਮਨ ਸ਼ਾਂਤੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਗੁਰਸੇਵਕ ਸਿੰਘ ਗੋਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।